ਦੌਰਾਂਗਲਾ (ਨੰਦਾ)- ਸਰਹੱਦੀ ਬਲਾਕ ਦੌਰਾਂਗਲਾ ਦੇ ਵੱਖ-ਵੱਖ ਹਿੱਸਿਆਂ 'ਚ ਪਈ ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਸੰਘਣੀ ਧੁੰਦ ਕਾਰਨ ਸੜਕੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਹੀ ਸ਼ੀਤ ਲਹਿਰ 'ਚ ਬੈਠਣ ਨੂੰ ਮਜ਼ਬੂਰ ਹੋਣਾ ਪੈ ਰਿਹਾ ਹੈ। ਸਰਹੱਦੀ ਕਸਬੇ ਦੌਰਾਂਗਲਾ ਤੋਂ ਮਗਰਮੂਦੀਆ ਲਿੰਕ ਰੋਡ ਨੂੰ ਜ਼ਿਲ੍ਹਾ ਗੁਰਦਾਸਪੁਰ ਨਾਲ ਜੁੜਨ ਵਾਲੇ ਰੋਡ 'ਤੇ ਗੱਡੀਆਂ ਲਾਈਟਾਂ ਜਗਾ ਕੇ ਆਪਣੀ ਮੰਜ਼ਿਲ ਵੱਲ ਧੀਮੀ ਰਫ਼ਤਾਰ ਨਾਲ ਅੱਗੇ ਵੱਧਦੀਆਂ ਦੇਖੀਆਂ ਗਈਆਂ । ਅੱਜ ਤੜਕਸਾਰ ਤੋਂ ਹੀ ਭਾਰੀ ਧੁੰਦ ਪੈਣ ਕਾਰਨ ਜਨ ਜੀਵਨ 'ਤੇ ਕਾਫ਼ੀ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਬਾਹਰੀ ਇਲਾਕਿਆਂ ਦੇ ਨਾਲ-ਨਾਲ ਅੱਜ ਸ਼ਹਿਰ ਦੀਆਂ ਗਲੀਆਂ ਬਾਜ਼ਾਰਾਂ 'ਚ ਵੀ ਕਾਫ਼ੀ ਧੁੰਦ ਦੇਖੀ ਗਈ ਹੈ। ਬਹੁਤ ਸਾਰੇ ਦੁਕਾਨਦਾਰ ਵੀ ਗ੍ਰਾਹਕਾਂ ਦੀ ਉਡੀਕ 'ਚ ਆਪਣੀਆਂ ਦੁਕਾਨਾਂ ਦੇ ਬਾਹਰ ਅੱਗ ਸੇਕਦੇ ਨਜ਼ਰ ਆਏ ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਇੱਥੇ ਇਹ ਜ਼ਿਕਰਯੋਗ ਹੈ ਕਿ ਪੰਜਾਬ ਦੇ ਨਾਲ-ਨਾਲ ਸਰਹੱਦੀ ਇਲਾਕੇ 'ਚ ਇਸ ਸਮੇਂ ਠੰਡ ਤੇ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਧੁੰਦ ਦੀ ਚਿੱਟੀ ਚਾਦਰ ਦੀ ਬੁੱਕਲ 'ਚ ਨਜ਼ਰ ਆਉਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਹੋਲੀ ਹੋ ਗਈ ਹੈ । ਇੰਨਾ ਹੀ ਨਹੀਂ ਸਵੇਰ ਸਮੇਂ ਕੰਮਕਾਰ ਕਰਨ ਵਾਲਿਆਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਲੋਕਾਂ ਨੂੰ ਆਪਣੇ ਕੰਮਾਂ ਕਾਰਾਂ 'ਤੇ ਜਾਣਾ ਵੀ ਮੁਸ਼ਕਿਲ ਹੋ ਰਿਹਾ ਹੈ।
ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
NEXT STORY