ਅੰਮ੍ਰਿਤਸਰ (ਦਲਜੀਤ)–ਸਿਹਤ ਵਿਭਾਗ ਨੇ ਸਰਕਾਰੀ ਹਸਪਤਾਲਾਂ ਵਿਚ ਸਪਲਾਈ ਕੀਤੇ ਜਾਣ ਵਾਲੇ ਨਾਰਮਲ ਸਲਾਈਨ ਗਲੂਕੋਸ ’ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿਚ ਸਰਕਾਰੀ ਹਸਪਤਾਲਾਂ ਵਿਚ ਤਕਰੀਬਨ 40 ਹਜ਼ਾਰ ਤੋਂ ਵੱਧ ਨਾਰਮਲ ਸਲਾਈਨ ਗਲੂਕੋਸ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਹਸਪਤਾਲ ਅਤੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿਚ ਗਲੂਕੋਸ ਦੇ ਰਿਐਕਸ਼ਨ ਦੇ ਮਾਮਲੇ ਸਾਹਮਣੇ ਆਏ ਸਨ।
ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਜਾਣਕਾਰੀ ਅਨੁਸਾਰ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਚੜ੍ਹਾਏ ਜਾਣ ਵਾਲੇ ਗੁਲੂਕੋਸ ਦੀ ਡਰੱਗ ਹਾਊਸ ਵੇਰਕਾ ਵਿਖੇ ਸਰਕਾਰੀ ਪੱਧਰ ’ਤੇ ਸਪਲਾਈ ਕੀਤੀ ਗਈ ਸੀ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਬੀਤੇ ਦਿਨ ਗਲੂਕੋਸ ਰਿਐਕਸ਼ਨ ਕਰਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹਸਪਤਾਲ ਵਿਚ ਪਏ ਸਟਾਕ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਉੱਚ ਪੱਧਰੀ ਟੀਮਾਂ ਵੱਲੋਂ ਇਸ ਮਾਮਲੇ ਦੀ ਜਾਂਚ ਕਰਦਿਆਂ ਸੈਂਪਲ ਵੀ ਲਏ ਗਏ ਸਨ। ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਕਿਹਾ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਵਿਚ ਤਕਰੀਬਨ 40 ਹਜ਼ਾਰ ਦੇ ਕਰੀਬ ਨਾਰਮਲ ਸਲਾਈਨ ਦੇ ਗਲੂਕੋਸ ਦੀ ਬੋਤਲ ਨੂੰ ਫਿਲਹਾਲ ਸੀਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਥਾਈਲੈਂਡ ਤੋਂ ਆਏ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ
NEXT STORY