ਅੰਮ੍ਰਿਤਸਰ(ਜਸ਼ਨ)- ਹੁਣ ਡਰਾਈਵਰਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਚੰਡੀਗੜ੍ਹ ਦੀ ਤਰਜ਼ ’ਤੇ ਪੂਰੇ ਪੰਜਾਬ ’ਚ ਆਨਲਾਈਨ ਚਲਾਨ ਕੱਟੇ ਜਾਣਗੇ। ਜਾਣਕਾਰੀ ਅਨੁਸਾਰ 26 ਜਨਵਰੀ ਤੋਂ ਪੰਜਾਬ ਦੇ 4 ਜ਼ਿਲ੍ਹਿਆਂ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ’ਚ ਆਨਲਾਈਨ ਚਲਾਨ ਕੱਟਣੇ ਸ਼ੁਰੂ ਕੀਤੇ ਜਾਣਗੇ। ਟ੍ਰੈਫਿਕ ਸਿਗਨਲਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ। ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ। ਇਸ ਤੋਂ ਬਾਅਦ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਚ ਨਹੀਂ ਸਕਣਗੇ। ਚਾਰੇ ਜ਼ਿਲ੍ਹਿਆਂ ’ਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿੱਥੇ ਪੁਲਸ ਕਰਮਚਾਰੀ 24 ਘੰਟੇ ਕੈਮਰਿਆਂ ਦੀ ਨਿਗਰਾਨੀ ਕਰਨਗੇ।
ਇਹ ਵੀ ਪੜ੍ਹੋ- ਅਗਨੀਵੀਰ ਵਾਯੂ ਦੀ ਭਰਤੀ ਸ਼ੁਰੂ, ਜਲਦ ਕਰੋ ਅਪਲਾਈ
ਇਸ ਤੋਂ ਬਾਅਦ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਚਲਾਨ ਤਿਆਰ ਕੀਤਾ ਜਾਵੇਗਾ ਅਤੇ ਇਸ ਨੂੰ ਡਾਕ ਰਾਹੀਂ ਉਨ੍ਹਾਂ ਦੇ ਘਰ ਭੇਜਿਆ ਜਾਵੇਗਾ। ਪੰਜਾਬ ’ਚ ਜ਼ਿਆਦਾਤਰ ਲੋਕ ਲਾਲ ਬੱਤੀਆਂ ਜੰਪ ਕਰਦੇ ਹਨ। ਹੁਣ ਅਜਿਹੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਹੁਣ ਵੱਡੀ ਗਿਣਤੀ ’ਚ ਚਲਾਨ ਜਾਰੀ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਜੇਬਾਂ ਖਾਲੀ ਹੋ ਜਾਣਗੀਆਂ। ਹੁਣ ਜੇਕਰ ਤੁਸੀਂ ਚਲਾਨ ਤੋਂ ਬਚਣਾ ਚਾਹੁੰਦੇ ਹੋ ਤਾਂ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰੋ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੀਆਂ ਇਨ੍ਹਾਂ ਪੁਲਸ ਚੌਕੀਆਂ ਨੂੰ ਲੱਗੇ ਤਾਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਗਨੀਵੀਰ ਵਾਯੂ ਦੀ ਭਰਤੀ ਸ਼ੁਰੂ, ਜਲਦ ਕਰੋ ਅਪਲਾਈ
NEXT STORY