ਅੰਮ੍ਰਿਤਸਰ (ਦੀਪਕ/ਸਰਬਜੀਤ)- ਸੰਗਤ ਹੁਣ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕਰ ਸਕੇਗੀ। ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵਲੋਂ ਆਪਣਾ ਅਧਿਕਾਰਤ ਯੂ-ਟਿਊਬ ਚੈਨਲ ਸਥਾਪਿਤ ਕੀਤਾ ਗਿਆ, ਜਿਸ ਦਾ ਰਸਮੀ ਤੌਰ ’ਤੇ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸਖਸ਼ੀਅਤਾਂ ਦੀ ਮੌਜੂਦਗੀ ਵਿਚ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਨੇ ਚੁੱਕ ਲਏ ਭਿਖਾਰੀ, ਬੱਚਿਆਂ ਸਣੇ ਮੰਗ ਰਹੇ ਸੀ ਭੀਖ, ਦੇਖੋ ਵੀਡੀਓ
ਇਸ ਮੌਕੇ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸੰਗਤ ਦੀ ਵੱਡੀ ਮੰਗ ਨੂੰ ਵੇਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਗੁਰਦਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰਨ ਦੀ ਪਹਿਲਕਦਮੀ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਬਾਵਾ ਸਿੰਘ ਗੁਮਾਨਪੁਰਾ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ- ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਖਤਰੇ ਦੀ ਘੰਟੀ, ਅਨੇਕਾਂ ਬੀਮਾਰੀਆਂ ਨੇ ਧਾਰਿਆ ਭਿਆਨਕ ਰੂਪ
NEXT STORY