ਗੁਰਦਾਸਪੁਰ, (ਹਰਮਨਪ੍ਰੀਤ, ਵਿਨੋਦ)- ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਪੈਂਦੇ ਪਿੰਡ ਪਾਹਡ਼ਾ ਦੇ ਨੇਡ਼ੇ ਇਕ ਤੇਜ਼ ਰਫਤਾਰ ਕੈਂਟਰ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਿਹਾਰ ਦੇ ਪੂਰਨੀਆਂ ਜ਼ਿਲੇ ਨਾਲ ਸਬੰਧਤ ਪਿੰਡ ਬਹਿਤੋਰੀਆ ਵਾਸੀ ਰਹੀਮ ਪੁੱਤਰ ਆਬਿਦ, ਮਾਸੂਮ ਅਤੇ ਸ਼ਿਵਾਂਗ ਸਨੀਵਾਰ ਦੀ ਸਵੇਰ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੰਮ ’ਤੇ ਜਾ ਰਹੇ ਸਨ। ਜਦੋਂ ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਪੈਂਦੇ ਪਿੰਡ ਪਾਹਡ਼ਾ ਦੇ ਕੋਲ ਪੁੱਜੇ ਤਾਂ ਮੁਕੇਰੀਆਂ ਵਾਲੇ ਪਾਸਿਓ ਆ ਰਹੇ ਤੇਜ਼ ਰਫ਼ਤਾਰ ਤੇਲ ਨਾਲ ਭਰੇ ਕੈਂਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਰਹੀਮ ਨਾਂ ਦੇ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਉਸਦੇ ਦੋ ਹੋਰ ਸਾਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਟੈਂਕਰ ਚਾਲਕ ਟੈਂਕਰ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ’ਤੇ ਪੁੱਜੇ ਤਿੱਬਡ਼ ਥਾਣੇ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਕੈਂਟਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ 2 ਨੌਜਵਾਨ ਜ਼ਖਮੀ
NEXT STORY