ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਕਸਬਾ ਗਾਲੜੀ ਵਿਖੇ ਸਥਿਤ ਧੰਨ-ਧੰਨ ਬਾਬਾ ਸ੍ਰੀ ਚੰਦ ਮਹਾਰਾਜ ਜੀ ਦਾ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ 530ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਵੱਡੇ ਪੱਧਰ ਤੇ ਸਮਾਗਮ ਕਰਾਏ ਜਾ ਰਹੇ ਹਨ। ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਹਰਜੀਤ ਸਿੰਘ ਨੇ ਦੱਸਿਆ ਕਿ ਪਰਸੋਂ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ ਅਤੇ ਉਪਰੰਤ ਢਾਡੀ ਰਾਗੀ ਕਥਾਵਾਚਕ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਇਸ ਗੁਰਦੁਆਰਾ ਸਾਹਿਬ ਦੇ ਇਤਿਹਾਸ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਬਾਬਾ ਸ੍ਰੀ ਚੰਦ ਮਹਾਰਾਜ ਜੀ ਕਈ ਸਮਾਂ ਭਗਤੀ ਵਿੱਚ ਲਗਨ ਰਹੇ ਸਨ ਅਤੇ ਜਦ ਬਾਬਾ ਚੰਦ ਜਾਣ ਲੱਗੇ ਤਾਂ ਉਹਨਾਂ ਵੱਲੋਂ ਇੱਕ ਦਾਤਨ ਲਗਾਈ ਗਈ ਜੋ ਜਿਸ ਦਾਤਨ ਵੱਲੋਂ ਇਥੇ ਟਾਹਲੀ ਦਾ ਰੂਪ ਧਾਰ ਲਿਆ ਜਿਸ ਉਪਰੰਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਥੇ ਗੁਰਦੁਆਰਾ ਟਾਹਲੀ ਸਾਹਿਬ ਦੀ ਉਸਾਰੀ ਕੀਤੀ ਗਈ ਹੈ। ਜਿੱਥੇ ਹਰ ਮਹੀਨੇ ਮੱਸਿਆ ਲੱਗਦੀ ਹੈ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਨਤਮਸਤਕ ਹੁੰਦੀਆਂ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਚੱਲੀਆਂ ਗੋਲੀਆਂ
ਅੱਜ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਅੱਧੀ ਰਾਤ ਤੋਂ ਸੰਗਤਾਂ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋ ਰਹੀਆਂ ਹਨ ਅਤੇ ਸੰਗਤਾਂ ਵੱਲੋਂ ਥਾਂ-ਥਾਂ 'ਤੇ ਆਉਣ ਜਾਣ ਵਾਲੀਆਂ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਕੀਤੇ ਹੋਏ ਹਨ। ਇਸ ਮੌਕੇ ਸਮੂਹ ਕਮੇਟੀ ਵੱਲੋਂ ਸੰਗਤਾਂ ਦੀ ਭਾਰੀ ਗਿਣਤੀ ਨੂੰ ਮੁੱਖ ਰੱਖਦੇ ਹੋਏ ਪੂਰੇ ਇੰਤਜ਼ਾਮ ਕੀਤੇ ਹੋਏ ਹਨ ਤਾਂ ਕਿ ਸੰਗਤਾਂ ਨੂੰ ਮਹਾਰਾਜ ਜੀ ਦੇ ਦਰਸ਼ਨ ਦੀਦਾਰ ਕਰਨ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆ ਸਕੇ। ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਬਹੁਤ ਵੱਡੀ ਕਿਸਮ ਦੀ ਸਜਾਵਟ ਕੀਤੀ ਹੋਈ ਹੈ ਅਤੇ ਸੰਗਤਾਂ ਲਈ ਅਟੁੱਟ ਲੰਗਰ ਵਰਤਾਏ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
NEXT STORY