ਅੰਮ੍ਰਿਤਸਰ (ਸਰਬਜੀਤ)- ਪਾਤਸ਼ਾਹੀ ਅਠਵੀਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਇਸ ਦੌਰਾਨ ਜਿੱਥੇ ਆਏ ਹੋਏ ਸ਼ਰਧਾਲੂਆਂ ਵੱਲੋਂ ਗੁਰੂ ਘਰ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਉਹਨਾਂ ਵੱਲੋਂ ਬਾਰਿਸ਼ ਦੇ ਦੌਰਾਨ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਪਾਵਨ ਦਿਹਾੜੇ ਜਿਥੇ ਸੰਗਤਾਂ ਨੂੰ ਵਧਾਈ ਦਿੱਤੀ ਗਈ ਉਥੇ ਹੀ ਪੁਖਤਾ ਪ੍ਰਬੰਧ ਵੀ ਕੀਤੇ ਗਏ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਪੰਜਾਬ ਨੂੰ ਦਿੱਤੀ ਵੱਡੀ ਸੌਗਾਤ, ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ
ਇਸ ਮੌਕੇ ਗੱਲਬਾਤ ਕਰਦਿਆਂ ਗੁਰੂ ਘਰ ਆਈਆਂ ਸਿੱਖ ਸੰਗਤਾਂ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਰੂਹਾਨੀਅਤ ਦੇ ਇਸ ਕੇਂਦਰ ਦੇ ਦਰਸ਼ਨ ਕਰਕੇ ਮਨ ਨੂੰ ਵੱਖਰੀ ਹੀ ਸ਼ਾਂਤੀ ਮਿਲੀ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਜਲੀ ਮੰਤਰੀ ਹਰਭਜਨ ਸਿੰਘ ETO ਵੱਲੋਂ ਪਾਵਰਕਾਮ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਦੌਰਾ
NEXT STORY