ਅੰਮ੍ਰਿਤਸਰ(ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰੂਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਹੀ ਹੇਠ ਕੱਢਿਆ ਗਿਆ। ਇਹ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਨਹਿਰੀ ਪਾਲਕੀ ਵਿੱਚ ਰੱਖ ਕੇ ਸੰਗਤਾਂ ਦੇ ਨਾਲ ਵਧੀਕ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੱਲੋਂ ਇਹ ਸੇਵਾ ਨਿਭਾਈ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)

ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਪਰਿਕਰਮਾ ਤੋਂ ਹੁੰਦੇ ਹੋਏ ਲੰਗਰ ਹਾਲ ਦੇ ਰਸਤੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ ਤੋਂ ਇਲਾਵਾ ਸਕੂਲੀ ਵਿਦਿਆਰਥੀ ਅਤੇ ਬੈਂਡ ਪਾਰਟੀਆਂ ਨੇ ਧਾਰਮਿਕ ਧੁੰਨਾਂ ਗਾ ਕੇ ਨਗਰ ਕੀਰਤਨ ਦੀ ਰੌਣਕ ਨੂੰ ਹੋਰ ਵੀ ਵਧਾਇਆ। ਇਸ ਨਗਰ ਕੀਰਤਨ ਦਾ ਰਸਤੇ ਵਿੱਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਪਕਵਾਨ ਲਗਾ ਕੇ ਸਵਾਗਤ ਕੀਤਾ ਗਿਆ।


ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ
ਇਸ ਮੌਕੇ ਵਧੀਕ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ , ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ , ਐੱਸ. ਜੀ. ਪੀ. ਸੀ. ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ, ਜਸਪਾਲ ਸਿੰਘ, ਮੈਂਬਰ ਭਾਈ ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।


ਇਹ ਵੀ ਪੜ੍ਹੋ- ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ’ਤੇ ਛਿੜਿਆ ਵਿਵਾਦ, ਸੇਵਾਮੁਕਤ SSP ਦੇ ਪੁੱਤਰ ਨੇ ਦੋਸਤ ਦਾ ਗੋਲੀ ਮਾਰ ਕੀਤਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੋਆ ’ਚ ਆਨਲਾਈਨ ਹੋਟਲ ਬੁਕਿੰਗ ਕਰਵਾਉਣੀ ਪਈ ਮਹਿੰਗੀ, ਵਿਅਕਤੀ ਨਾਲ ਵੱਜੀ 45 ਹਜ਼ਾਰ ਰੁਪਏ ਦੀ ਠੱਗੀ
NEXT STORY