ਅੰਮ੍ਰਿਤਸਰ (ਜ.ਬ.)- ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਮਹੱਤਵਪੂਰਨ ਸੰਦੇਸ਼ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ 1699 ਦੀ ਵਿਸਾਖੀ ਦੇ ਇਤਿਹਾਸਕ ਦਿਨ ਨੂੰ ਯਾਦ ਕਰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੀ ਪਾਵਨ ਧਰਤੀ ‘ਤੇ ਵੱਡਾ ਇਕੱਠ ਕਰਕੇ ਖਾਲਸਾ ਪੰਥ ਦੀ ਸਾਜਨਾ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ: ਪਿਓ-ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲੀਆਂ
ਉਨ੍ਹਾਂ ਕਿਹਾ ਕਿ ਉਸ ਸਮੇਂ ਲਗਭਗ 80 ਹਜ਼ਾਰ ਸੰਗਤ ਇਕੱਠੀ ਹੋਈ ਸੀ, ਜਿੱਥੇ ਸਤਿਗੁਰਾਂ ਨੇ ਪੰਜ ਪਿਆਰੇ ਸਾਜ ਕੇ ਖਾਲਸਾ ਪੰਥ ਨੂੰ ਪ੍ਰਗਟ ਕੀਤਾ। ਭਾਈ ਦਇਆ ਸਿੰਘ ਜੀ, ਭਾਈ ਧਰਮ ਸਿੰਘ ਜੀ ਸਮੇਤ ਵੱਖ-ਵੱਖ ਖੇਤਰਾਂ ਅਤੇ ਵਰਗਾਂ ਤੋਂ ਆਏ ਗੁਰਸਿੱਖਾਂ ਨੇ ਆਪਣੇ ਸੀਸ ਭੇਟ ਕਰਕੇ ਸਿੱਖ ਇਤਿਹਾਸ ਵਿੱਚ ਅਨੋਖੀ ਮਿਸਾਲ ਕਾਇਮ ਕੀਤੀ। ਗੁਰੂ ਸਾਹਿਬ ਦੇ ਬਚਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਖਾਲਸਾ ਸਿਰਫ ਇੱਕ ਕੌਮ ਨਹੀਂ, ਸਗੋਂ ਗੁਰੂ ਦਾ ਸਰੂਪ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ ਦੀ ਜਾਣਕਾਰੀ
ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰਮਤਿ ਮਰਿਆਦਾ ਅਨੁਸਾਰ ਜੀਵਨ ਬਤੀਤ ਕਰਦੇ ਹੋਏ ਅੰਮ੍ਰਿਤ ਛਕ ਕੇ ਸਿੰਘ ਸਜਣਾ ਅਤੇ ਖਾਲਸਾ ਪੰਥ ਦੀ ਮਜ਼ਬੂਤੀ ਲਈ ਇਕੱਠੇ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਖਾਲਸਾ ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਹੱਲ ਸਿਰਫ ਏਕਤਾ ਅਤੇ ਗੁਰਬਾਣੀ ਦੇ ਮਾਰਗ ‘ਤੇ ਚੱਲ ਕੇ ਹੀ ਸੰਭਵ ਹੈ। ਅੰਤ ਵਿੱਚ ਉਨ੍ਹਾਂ ਨੇ ਦੁਨੀਆ ਭਰ ਵਿੱਚ ਵੱਸ ਰਹੀ ਸੰਗਤ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਕਿ ਸਤਿਗੁਰੂ ਖਾਲਸਾ ਪੰਥ ‘ਤੇ ਆਪਣੀ ਮਿਹਰ ਕਾਇਮ ਰੱਖਣ ਅਤੇ ਸਦਾ ਚੜਦੀ ਕਲਾ ਬਖ਼ਸ਼ਣ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ: ਪਿਓ-ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲੀਆਂ
NEXT STORY