ਤਰਨਤਾਰਨ (ਰਮਨ)-ਥਾਣਾ ਝਬਾਲ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਉਸ ਪਾਸੋਂ ਇਕ ਪਿਸਤੌਲ 30 ਬੋਰ ਤੋਂ ਇਲਾਵਾ ਮੈਗਜ਼ੀਨ ਅਤੇ 7 ਜ਼ਿੰਦਾ ਰੌਂਦ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਿਸ ਦੇ ਸਬੰਧ ਵਿਚ ਮੁਲਜ਼ਮ ਦਾ ਰਿਮਾਂਡ ਹਾਸਲ ਕਰਦੇ ਹੋਏ ਪੁਲਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਭਾਜਪਾ ਆਗੂ ਤਰੁਣ ਚੁੱਘ ਦਾ 3 ਦਿਨਾ ਅੰਮ੍ਰਿਤਸਰ ਦੌਰਾ ਅੱਜ ਤੋਂ ਸ਼ੁਰੂ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ ਸੁਖਵਿੰਦਰ ਸਿੰਘ ਵੱਲੋਂ ਮਾੜੇ ਅਨਸਰਾਂ ਖਿਲਾਫ ਜਦੋਂ ਚੌਂਕ ਝਬਾਲ ਵਿਖੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਮੁੱਖਬਰ ਖਾਸ ਵੱਲੋਂ ਮਿਲੀ ਇਤਲਾਹ ਦੇ ਅਨੁਸਾਰ ਇਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿਚ ਲੈਂਦੇ ਹੋਏ ਉਸ ਪਾਸੋਂ ਇਕ ਪਿਸਤੌਲ 30 ਬੋਰ ਸਮੇਤ ਮੈਗਜ਼ੀਨ ਤੋਂ ਇਲਾਵਾ ਇਕ ਵੱਖਰਾ ਮੈਗਜ਼ੀਨ ਅਤੇ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਜਿਸ ਦੀ ਪਹਿਚਾਣ ਰਸ਼ਪਾਲ ਸਿੰਘ ਉਰਫ ਵਿਸ਼ਾਲ ਪੁੱਤਰ ਸਾਹਿਬ ਸਿੰਘ ਵਾਸੀ ਝਬਾਲ ਕਲਾਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਘਰ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਬਿਆਨ
ਡੀ.ਐੱਸ.ਪੀ ਨੂੰ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਥਾਣਾ ਝਬਾਲ ਵਿਖੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਡੀ.ਐੱਸ.ਪੀ ਨੇ ਦੱਸਿਆ ਕਿ ਮੁਲਜ਼ਮ ਕਿੰਨੇ ਸਮੇਂ ਤੋਂ ਨਾਜਾਇਜ਼ ਅਸਲੇ ਦਾ ਕਾਰੋਬਾਰ ਕਰ ਰਿਹਾ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਭਾਜਪਾ ਆਗੂ ਤਰੁਣ ਚੁੱਘ ਦਾ 3 ਦਿਨਾ ਅੰਮ੍ਰਿਤਸਰ ਦੌਰਾ ਅੱਜ ਤੋਂ ਸ਼ੁਰੂ
NEXT STORY