ਤਰਨਤਾਰਨ(ਰਮਨ)- ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੀ ਪੁਲਸ ਚੌਂਕੀ ਦਬੁਰਜੀ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਇਕ ਮੁਲਜ਼ਮ ਨੂੰ 80 ਲੀਟਰ ਲਾਹਣ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਪੁਲਸ ਵੱਲੋਂ ਗ੍ਰਿਫਤਾਰ ਮੁਲਜ਼ਮ ਪਾਸੋਂ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਫ਼ਿਲਮ ‘ਪੰਜਾਬ 95’ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਵਿਸ਼ੇਸ਼ ਹੁਕਮ ਕੀਤੇ ਜਾਰੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਂਕੀ ਦੋਬੁਰਜੀ ਦੇ ਇੰਚਾਰਜ ਸਬ ਇੰਸਪੈਕਟਰ ਨਰੇਸ਼ ਕੁਮਾਰ ਅਤੇ ਏ.ਐੱਸ.ਆਈ ਚਰਨਜੀਤ ਸਿੰਘ ਨੇ ਸਾਂਝੇ ਤੌਰ ਉਪਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਧਰਮਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਨੂਰਦੀ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ, ਜੇਕਰ ਇਸ ਦੇ ਘਰ ਰੇਡ ਕੀਤਾ ਜਾਵੇ ਤਾਂ ਇਸ ਦੇ ਘਰ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ। ਜਿਸ ਦੌਰਾਨ ਪੁਲਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਘਰ ਵਿਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਸ ਨੇ ਛਾਪੇਮਾਰੀ ਕਰਦੇ ਹੋਏ ਡਰੰਮ ਵਿਚ ਰੱਖੀ ਹੋਈ 80 ਲੀਟਰ ਲਾਹਣ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਹ ਮੁਲਜ਼ਮ ਦੇ ਖਿਲਾਫ ਥਾਣਾ ਸਿਟੀ ਤਰਨਤਾਰਨ ਵਿਖੇ ਪਰਚਾ ਦਰਜ ਕਰਨ ਉਪਰੰਤ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪਤੀ ਦਾ ਖੌਫਨਾਕ ਕਾਰਾ, ਦਿਵਿਆਂਗ ਪੁੱਤਰ ਕਾਰਨ ਪਤਨੀ ਨੂੰ ਦਿੱਤੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਾਣਾ ਮੰਡੀਆਂ 'ਚੋਂ ਖਰੀਦ ਕੀਤੀ ਝੋਨੇ ਦੀ ਫ਼ਸਲ ਦੀ ਚੁਕਾਈ ਜਾਰੀ
NEXT STORY