ਤਰਨਤਾਰਨ (ਰਾਜੂ)- ਥਾਣਾ ਝਬਾਲ ਪੁਲਸ ਨੇ ਅਫ਼ੀਮ ਦੀ ਖੇਤੀ ਕਰਨ ਦੇ ਦੋਸ਼ ’ਚ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਇਕ ਵਿਅਕਤੀ ਨੂੰ 6 ਕਿਲੋ 375 ਗ੍ਰਾਮ ਅਫੀਮ ਦੇ ਬੂਟਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇਕ ਮੁਲਜ਼ਮ ਅਜੇ ਫਰਾਰ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ: ਪਿਓ-ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲੀਆਂ
ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾਂ ਮਿਲੀ ਸੀ ਕਿ ਪਿੰਡ ਭੁੱਚਰ ਕਲਾਂ ਨਿਵਾਸੀ ਗੁਰਸੇਵਕ ਸਿੰਘ ਅਤੇ ਰਜਵੰਤ ਸਿੰਘ ਆਪਣੀ ਹਵੇਲੀ ਵਿਚ ਅਫੀਮ ਦੀ ਖੇਤੀ ਕਰ ਰਹੇ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਨੇ ਛਾਪੇਮਾਰੀ ਕੀਤੀ ਤਾਂ ਮੌਕੇ ਤੋਂ ਰਜਵੰਤ ਸਿੰਘ ਨੂੰ 188 ਹਰੇ ਬੂਟੇ ਅਫੀਮ (6 ਕਿਲੋ 375 ਗ੍ਰਾਮ) ਸਮੇਤ ਗ੍ਰਿਫ਼ਤਾਰ ਕੀਤਾ। ਜਦਕਿ ਗੁਰਸੇਵਕ ਸਿੰਘ ਅਜੇ ਤੱਕ ਫਰਾਰ ਹੈ। ਮੁਲਜ਼ਮਾਂ ਦੇ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ ਦੀ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵਿਸਾਖੀ ਮੌਕੇ ਗਿਆਨੀ ਰਘਬੀਰ ਸਿੰਘ ਦੀ ਸੰਗਤ ਨੂੰ ਅਪੀਲ
NEXT STORY