ਤਰਨਤਾਰਨ (ਰਾਜੂ)- ਥਾਣਾ ਵੈਰੋਵਾਲ ਦੀ ਪੁਲਸ ਨੇ ਇਕ ਘਰ ਵਿਚੋਂ ਸੋਨੇ ਦੇ ਗਹਿਣੇ, ਕੀਮਤੀ ਘੜੀਆਂ ਅਤੇ ਐੱਲ.ਸੀ.ਡੀ. ਚੋਰੀ ਕਰਨ ਦੇ ਦੋਸ਼ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਮੁਖਤਾਰ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਨਾਗੋਕੇ ਨੇ ਦੱਸਿਆ ਕਿ ਬੀਤੀ 10 ਦਸੰਬਰ ਨੂੰ ਉਹ ਪਰਿਵਾਰ ਸਮੇਤ ਦਵਾਈ ਲੈਣ ਲਈ ਬਿਆਸ ਗਏ ਸੀ। ਜਦ ਅਗਲੇ ਦਿਨ ਸ਼ਾਮ ਸਮੇਂ ਵਾਪਸ ਆਏ ਤਾਂ ਵੇਖਿਆ ਕਿ ਘਰ ਵਿਚ ਸਾਰਾ ਸਾਮਾਨ ਖਿਲਰਿਆ ਹੋਇਆ ਸੀ।
ਇਹ ਵੀ ਪੜ੍ਹੋ- ਸਕੂਲਾਂ 'ਚ ਸਰਕਾਰੀ ਛੁੱਟੀਆਂ ਦੇ ਮੱਦੇਨਜ਼ਰ ਜਾਰੀ ਹੋਏ ਵੱਡੇ ਹੁਕਮ
ਉਨ੍ਹਾਂ ਨੇ ਜਦ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਤਾਂ ਵੇਖਿਆ ਕਿ ਇਕ ਵਿਅਕਤੀ ਉਨ੍ਹਾਂ ਦੇ ਘਰ ਵਿਚੋਂ ਸੋਨੇ ਦੇ ਗਹਿਣੇ, 5 ਘੜੀਆਂ ਅਤੇ ਇਕ ਐੱਲ.ਸੀ.ਡੀ. ਚੋਰੀ ਕਰਕੇ ਲੈ ਗਿਆ ਹੈ। ਜਿਸ ਦੀ ਉਨ੍ਹਾਂ ਨੇ ਭਾਲ ਕੀਤੀ ਤਾਂ ਪਤਾ ਲੱਗਾ ਕਿ ਇਹ ਚੋਰੀ ਮੰਗਲ ਸਿੰਘ ਉਰਫ਼ ਮੰਗਾ ਨੇ ਕੀਤੀ ਹੈ। ਜਿਸ ਦੀ ਸ਼ਿਕਾਇਤ ਉਨ੍ਹਾਂ ਤੁਰੰਤ ਪੁਲਸ ਨੂੰ ਕਰ ਦਿੱਤੀ। ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਦੀ ਸ਼ਿਕਾਇਤ ’ਤੇ ਮੰਗਲ ਸਿੰਘ ਉਰਫ਼ ਮੰਗਾ ਪੁੱਤਰ ਮੱਘਰ ਸਿੰਘ ਵਾਸੀ ਖਡੂਰ ਸਾਹਿਬ ਦੇ ਖ਼ਿਲਾਫ਼ ਮੁਕੱਦਮਾ ਨੰਬਰ 193 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਖ਼ਬਰ, ਨਰਸਰੀ 'ਚ ਪੜ੍ਹਦੇ ਜਵਾਕ ਦੀ ਇਸ ਹਾਲਤ 'ਚ ਮਿਲੀ ਲਾਸ਼
ਆਪਣੀ ਕੁੜੀ ਦੀ ਸਹੇਲੀ ਨੂੰ ਧੋਖੇ ਨਾਲ ਘਰ ਬੁਲਾ ਕੇ ਵਿਅਕਤੀ ਨੇ ਟੱਪੀਆਂ ਹੱਦਾਂ, ਮਾਮਲਾ ਦਰਜ
NEXT STORY