ਤਰਨਤਾਰਨ (ਰਮਨ)- ਬੀਤੀ 29 ਅਗਸਤ ਨੂੰ ਸੀ.ਆਈ.ਏ. ਸਟਾਫ ਤਰਨਤਾਰਨ ਦੀ ਪੁਲਸ ਨੇ ਗੁਆਂਢੀ ਦੇਸ਼ ਪਾਕਿਸਤਾਨ ’ਚ ਮੌਜੂਦ ਮਾੜੇ ਅਨਸਰਾਂ ਨਾਲ ਸਬੰਧ ਬਣਾਉਂਦੇ ਹੋਏ ਡਰੋਨ ਦੀ ਮਦਦ ਨਾਲ ਹਥਿਆਰਾਂ ਦੀਆਂ ਖੇਪਾਂ ਮੰਗਵਾਉਣ ਵਾਲੇ 2 ਮੁਲਜ਼ਮਾਂ ਨੂੰ ਇਕ ਸਵਿਫਟ ਕਾਰ, 4 ਗਲਾਕ ਪਿਸਤੌਲ 9 ਐੱਮ.ਐੱਮ, 4 ਲੱਖ 80 ਹਜ਼ਾਰ ਰੁਪਏ ਦੀ ਹਵਾਲਾ ਰਾਸ਼ੀ ਅਤੇ 7 ਜਿੰਦਾ ਰੌਂਦਾਂ ਸਣੇ ਗ੍ਰਿਫਤਾਰ ਕੀਤਾ ਸੀ। ਇਸ ਸਬੰਧੀ ਪੁਲਸ ਵੱਲੋਂ ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਇਨ੍ਹਾਂ ਦੇ ਇਕ ਹੋਰ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਐੱਸ.ਐੱਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਹਰਪ੍ਰੀਤ ਸਿੰਘ ਹੈਪੀ ਦੀ ਬਰੀਕੀ ਨਾਲ ਜਾਂਚ ਕਰਨ ਉਪਰੰਤ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਦਾ ਇਕ ਹੋਰ ਸਾਥੀ, ਜਿਸ ਦਾ ਨਾਮ ਨਿਰਵੈਲ ਸਿੰਘ ਉਰਫ ਰਵੇਲਾ ਪੁੱਤਰ ਮੰਗਲ ਸਿੰਘ ਵਾਸੀ ਠੱਠੀਆਂ ਜ਼ਿਲ੍ਹਾ ਅੰਮ੍ਰਿਤਸਰ ਹੈ ਜੋ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਹੈਰੋਇਨ ਦੀਆਂ ਖੇਪਾਂ ਮੰਗਵਾਉਂਦਾ ਹੈ।
ਇਹ ਵੀ ਪੜ੍ਹੋ- ਕੇਸ ਦੀ ਸੁਣਵਾਈ ਦੌਰਾਨ ਵਕੀਲ ਨੂੰ ਆ ਗਿਆ ਹਾਰਟ ਅਟੈਕ, ਅਦਾਲਤ 'ਚ ਹੀ ਡਿੱਗੇ ਹੇਠਾਂ, ਹੋ ਗਈ ਮੌਤ
ਇਸ ਦੌਰਾਨ ਪੁਲਸ ਨੇ ਸਖਤੀ ਨਾਲ ਵੱਖ-ਵੱਖ ਟੀਮਾਂ ਰਵਾਨਾ ਕਰਦੇ ਹੋਏ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ, ਜਿਸ ਦੇ ਚੱਲਦਿਆਂ ਪੁਲਸ ਵੱਲੋਂ ਹਾਈਵੇ ਨੇੜੇ ਬੰਡਾਲਾ ਪਿੰਡ ਮੋੜ ਤੋਂ ਨਿਰਵੈਲ ਸਿੰਘ ਉਰਫ ਰਵੇਲਾ ਨੂੰ 2 ਪਿਸਤੌਲ ਗਲੋਕ 9 ਐੱਮ.ਐੱਮ (ਮੇਡ ਇਨ ਆਸਟਰੀਆ), 1 ਪਿਸਤੌਲ 32 ਬੋਰ ਸਮੇਤ 3 ਮੈਗਜ਼ੀਨ ਅਤੇ 2 ਰੌਂਦ ਬਰਾਮਦ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਹਥਿਆਰ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਭਾਰਤ ਪੁੱਜੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਮੀਨੀ ਵਿਵਾਦ ਦੀ ਪੜਤਾਲ ਕਰਨ ਲਈ ਮੰਗੀ ਸੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਤਹਿਸੀਲਦਾਰ ਨੂੰ ਕੀਤਾ ਕਾਬੂ
NEXT STORY