ਤਰਨਤਾਰਨ (ਰਮਨ)- ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਮੁਲਜ਼ਮ ਨੂੰ 265 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਵਲੋਂ ਮੁਲਜ਼ਮ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਨ ਉਪਰੰਤ ਅਦਾਲਤ ਵਲੋਂ ਜੁਡੀਸ਼ਅਲੀ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕੀ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਡੇਢ ਕਰੋਡ਼ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਰਾਜਕੁਮਾਰ ਵੇਰਕਾ ਨੇ ਛੱਡੀ ਭਾਜਪਾ, ਕਾਂਗਰਸ 'ਚ ਹੋਵੇਗੀ ਘਰ ਵਾਪਸੀ
ਜਾਣਕਾਰੀ ਦਿੰਦੇ ਹੋਏ ਐੱਸ.ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਅਸ਼ਵਨੀ ਕਪੂਰ ਵਲੋਂ ਮਾਡ਼ੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਗੁਰਵਿੰਦਰ ਸਿੰਘ ਉਰਫ ਟੋਨੀ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਕੰਗ ਨੂੰ 265 ਗ੍ਰਾਮ ਹੈਰੋਇਨ ਅਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਬਿਕਰ ਸਿੰਘ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਪੰਜ ਦਿਨਾਂ ਰਿਮਾਂਡ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਮਾਨਯੋਗ ਅਦਾਲਤ ਵਲੋਂ ਮੁਲਜ਼ਮ ਨੂੰ ਜੂਡੀਸ਼ਅਲੀ ਭੇਜਣ ਦੇ ਹੁਕਮ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ- 4 ਸਾਲਾ ਬੱਚੇ ਦੀ ਮੌਤ 'ਤੇ ਹਸਪਤਾਲ 'ਚ ਹੰਗਾਮਾ, ਹਿਰਾਸਤ 'ਚ ਲਏ ਚਾਚਾ ਤੇ ਮਾਮਾ, ਜਾਣੋ ਪੂਰਾ ਮਾਮਲਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜਪਾਲ ਪੁਰੋਹਿਤ ਵੱਲੋਂ ਗ੍ਰਾਮ ਰੱਖਿਆ ਕਮੇਟੀਆਂ ਲਈ ਵੱਡੇ ਇਨਾਮਾਂ ਦਾ ਐਲਾਨ
NEXT STORY