ਅਜਨਾਲਾ (ਗੁਰਜੰਟ)- ਅਜਨਾਲਾ ਪੁਲਸ ਵੱਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਗੁਰਪ੍ਰੀਤ ਸਿੰਘ ਨੂੰ ਕਾਬੂ ਕਰਨ ਤੋਂ ਬਾਅਦ ਬੀਤੇ ਦਿਨ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਮਾਨਯੋਗ ਅਦਾਲਤ ਨੇ ਗੁਰਪ੍ਰੀਤ ਸਿੰਘ ਨੂੰ ਇਕ ਦਿਨ ਦੇ ਹੋਰ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਲਈ ਡਰੈੱਸ ਕੋਡ ਲਾਗੂ, SGPC ਨੇ ਜਾਰੀ ਕੀਤਾ ਆਦੇਸ਼
ਇਸ ਸਬੰਧੀ ਜਥੇਬੰਦੀ ਵਲੋਂ ਕੇਸ ਲੜ ਰਹੇ ਐਡਵੋਕੇਟ ਰੀਤੂਰਾਜ ਸਿੰਘ ਨੇ ਦੱਸਿਆ ਕਿ ਅਜਨਾਲਾ ਪੁਲਸ ਗੁਰਪ੍ਰੀਤ ਸਿੰਘ ਨੂੰ ਕਾਬੂ ਕਰਨ ਤੋਂ ਬਾਅਦ ਐੱਫ. ਆਈ. ਆਰ. ਨੰਬਰ 29/23 ਵਿਚ ਪੇਸ਼ ਕਰ ਚੁੱਕੀ ਸੀ, ਜਿਸ ਦਾ ਦੋ ਦਿਨ ਦਾ ਪੁਲਸ ਰਿਮਾਂਡ ਮਿਲਿਆ ਸੀ, ਜਿਸ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਦੁਬਾਰਾ ਅਜਨਾਲਾ ਦੀ ਮਾਨਯੋਗ ਕੋਰਟ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਜਨਾਲਾ ਪੁਲਸ ਨੇ ਐੱਫ. ਆਈ. ਆਰ. ਨੰਬਰ 29/23 ਵਿਚ ਗੁਰਪ੍ਰੀਤ ਸਿੰਘ ਕੋਲੋਂ ਪੁੱਛਗਿੱਛ ਕਰਨ ਲਈ ਕੋਰਟ ਪਾਸੋਂ ਹੋਰ ਪੁਲਸ ਰਿਮਾਂਡ ਦੀ ਮੰਗ ਕੀਤੀ, ਜਿਸ ’ਤੇ ਮਾਨਯੋਗ ਕੋਰਟ ਨੇ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ।
ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ 'ਚ ਕੰਬਦੇ ਸਕੂਲਾਂ ਨੂੰ ਪੁੱਜੇ ਵਿਦਿਆਰਥੀ, ਸਰਕਾਰੀ ਹੁਕਮਾਂ ਦੇ ਬਾਵਜੂਦ ਵੀ ਖੁੱਲ੍ਹੇ ਰਹੇ ਜ਼ਿਆਦਾਤਰ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੱਡ ਚੀਰਵੀਂ ਠੰਡ 'ਚ ਸਕੂਲਾਂ ਨੂੰ ਪੁੱਜੇ ਵਿਦਿਆਰਥੀ, ਸਰਕਾਰੀ ਹੁਕਮਾਂ ਦੇ ਬਾਵਜੂਦ ਵੀ ਖੁੱਲ੍ਹੇ ਰਹੇ ਜ਼ਿਆਦਾਤਰ ਸਕੂਲ
NEXT STORY