ਬਟਾਲਾ(ਸਾਹਿਲ)- ਬੀਤੀ ਰਾਤ ਕਾਦੀਆਂ ਰੋਡ ’ਤੇ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਦੋ ਨੌਜਵਾਨਾਂ ’ਚੋਂ ਇਕ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ. ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਫੁੰਮਣ ਸਿੰਘ ਪੁੱਤਰ ਹਰਬੰਸ ਸਿੰਘ ਅਤੇ ਸੁਖਦੇਵ ਸਿੰਘ ਪੁੱਤਰ ਸੋਹਣ ਸਿੰਘ ਵਾਸੀਆਨ ਪਿੰਡ ਢਪਈ ਬੀਤੀ ਰਾਤ ਮੋਟਰਸਾਈਕਲ ’ਤੇ ਬਟਾਲਾ ਤੋਂ ਵਾਪਸ ਆਪਣੇ ਘਰ ਨੂੰ ਪਰਤ ਰਹੇ ਸਨ। ਜਦੋਂ ਉਹ ਬਟਾਲਾ-ਕਾਦੀਆਂ ਰੋਡ ਸਥਿਤ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਨੇੜੇ ਪਹੁੰਚੇ ਤਾਂ ਅੱਗੋਂ ਕਿਸੇ ਵਾਹਨ ਦੀਆਂ ਤੇਜ਼ ਲਾਈਟਾਂ ਪੈਣ ਨਾਲ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ਇਹ ਦੋਵੇਂ ਸੜਕ ’ਤੇ ਡਿੱਗ ਪਏ ਅਤੇ ਫੁੰਮਣ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਸੁਖਦੇਵ ਸਿੰਘ ਸੱਟਾਂ ਲੱਗਣ ਨਾਲ ਜ਼ਖਮੀ ਹੋ ਗਿਆ। ਏ . ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਾਕਿ ਤੋਂ ਹਥਿਆਰ ਮੰਗਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਵਿਦੇਸ਼ੀ ਪਿਸਤੌਲਾਂ ਤੇ ਜ਼ਿੰਦਾ ਰੌਂਦ ਸਣੇ 3 ਮੁਲਜ਼ਮ ਕਾਬੂ
NEXT STORY