ਬਟਾਲਾ, (ਜ.ਬ.)- ਬੀਤੀ ਰਾਤ ਪਿੰਡ ਬਸਰਾਵਾਂ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਕਾਰ ਮੋਟਰਸਾਈਕਲ ’ਚ ਵੱਜਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਕਾਦੀਆਂ ਦੇ ਏ. ਐੱਸ. ਆਈ. ਬਾਬੁੂ ਰਾਮ ਨੇ ਦੱਸਿਆ ਕਿ ਨਿਰਵੈਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਕੀਡ਼ੀ ਅਫ਼ਗਾਨਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੀਤੀ ਰਾਤ ਕਿਤੇ ਜਾ ਰਿਹਾ ਸੀ, ਜਦੋਂ ਉਹ ਪਿੰਡ ਬਸਰਾਵਾਂ ਨੇੜੇ ਪੁੱਜਾ ਤਾਂ ਅੱਗੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਏ. ਐੱਸ. ਆਈ. ਨੇ ਦੱਸਿਆ ਕਿ ਅਸੀਂ ਦੋਵਾਂ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਕਾਰ ਵਾਲੇ ਖਿਲਾਫ਼ ਕੇਸ ਦਰਜ ਕਰ ਦਿੱਤਾ ਹੈ।
ਅੰਮ੍ਰਿਤਸਰ : ਸੂਰੋਪੱਡਾ ਵਿਖੇ ਕੋਰੋਨਾ ਦਾ ਇਕ ਸ਼ੱਕੀ ਮਰੀਜ਼ ਆਇਆ ਸਾਹਮਣੇ
NEXT STORY