ਪਠਾਨਕੋਟ (ਸ਼ਾਰਦਾ): ਪੁਲਸ ਜ਼ਿਲ੍ਹਾ ਨੂਰਪੁਰ ਵੱਲੋਂ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ.ਆਈ. ਨੂਰਪੁਰ ਦੀ ਟੀਮ ਨੇ ਰਾਤ ਦੀ ਗਸ਼ਤ ਦੌਰਾਨ ਇੱਕ ਪਿਕਅੱਪ ਗੱਡੀ ਵਿੱਚੋਂ 1 ਕਿਲੋ 12 ਗ੍ਰਾਮ ਚਰਸ ਬਰਾਮਦ ਕੀਤੀ ਹੈ। ਪੁਲਸ ਨੇ ਇਸ ਮਾਮਲੇ ਵਿੱਚ ਮੰਡੀ ਜ਼ਿਲ੍ਹੇ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ
ਜਾਣਕਾਰੀ ਅਨੁਸਾਰ, ਨੂਰਪੁਰ ਤੋਂ ਪਠਾਨਕੋਟ ਵੱਲ ਜਾਣ ਵਾਲੇ ਰਸਤੇ ’ਤੇ ਐੱਨ.ਐੱਚ.-154 ਨੇੜੇ ਬੌਡ ਬੱਸ ਅੱਡੇ ਕੋਲ ਸੜਕ ਦੇ ਖੱਬੇ ਪਾਸੇ ਇੱਕ ਪਿਕਅੱਪ ਗੱਡੀ ਨੰਬਰ ਐੱਚ.ਪੀ.-76-2409 ਖੜ੍ਹੀ ਮਿਲੀ। ਪੁਲਸ ਟੀਮ ਵੱਲੋਂ ਗੱਡੀ ਦੀ ਤਲਾਸ਼ੀ ਲੈਣ ’ਤੇ ਡਰਾਈਵਰ ਦੀ ਸੀਟ ਦੇ ਹੇਠਾਂ ਲੁਕਾ ਕੇ ਰੱਖੀ 1 ਕਿਲੋ 12 ਗ੍ਰਾਮ ਚਰਸ ਬਰਾਮਦ ਹੋਈ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਿਸ਼ੋਰੀ ਲਾਲ (35) ਪੁੱਤਰ ਭਾਗੀਰਥ ਅਤੇ ਉੱਤਮ ਚੰਦ (45) ਪੁੱਤਰ ਹਲਕੂ ਰਾਮ, ਦੋਵੇਂ ਵਾਸੀ ਪਿੰਡ ਬੜੀ ਬਜਗਾਨ, ਜ਼ਿਲ੍ਹਾ ਮੰਡੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ।
ਇਹ ਵੀ ਪੜ੍ਹੋ-ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ ! ਸੁਪਰੀਮ ਕੋਰਟ ਨੇ ਟਰੱਸਟ ਦੇ ਹੱਕ 'ਚ ਸੁਣਾਇਆ ਫੈਸਲਾ
ਇਸ ਸਬੰਧੀ ਪੁਲਿਸ ਥਾਣਾ ਨੂਰਪੁਰ ਵਿੱਚ ਮੁਲਜ਼ਮਾਂ ਵਿਰੁੱਧ ਮੁਕੱਦਮਾ ਨੰਬਰ 263/2026 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਨੂਰਪੁਰ ਪੁਲਿਸ ਨੇ ਕਿਹਾ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ’ਤੇ ਰੋਕ ਲਗਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮੈਡੀਕਲ ਸਟੋਰ ਦੇ ਗੋਦਾਮ ’ਚ ਪਾਬੰਦੀਸ਼ੁਦਾ ਦਵਾਈਆਂ ਰੱਖਣ ਵਾਲਾ ਗ੍ਰਿਫ਼ਤਾਰ
NEXT STORY