ਗੁਰਦਾਸਪੁਰ, (ਹਰਮਨ)- ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੌਣ ਕਾਰਣ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਐੱਸ. ਆਈ. ਸੁਰਜਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਇੰਦਰਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਭੈਣੀ ਪਸਵਾਲ ਨੇ ਦੱਸਿਆ ਕਿ ਉਸ ਦਾ ਪਿਤਾ ਏ. ਐੱਸ. ਆਈ. ਗੁਰਮੀਤ ਸਿੰਘ ਪੰਜਾਬ ਪੁਲਸ ’ਚ ਨੌਕਰੀ ਕਰਦਾ ਸੀ। 3 ਮਾਰਚ ਨੂੰ ਉਹ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 06 ਵਾਈ. 7929 ’ਤੇ ਸਵਾਰ ਹੋ ਕੇ ਪਿੰਡ ਆ ਰਿਹਾ ਸੀ। ਰਾਤ ਕਰੀਬ 11.30 ਵਜੇ ਕਠਾਣਾ ਮੋਡ਼ ਜਾਗੋਵਾਲ ਬੇਟ ਨੇਡ਼ੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਸਾਇਡ ਮਾਰ ਦਿੱਤੀ, ਜਿਸ ਨਾਲ ਉਸ ਦੇ ਸਿਰ ’ਤੇ ਕਾਫੀ ਗੰਭੀਰ ਸੱਟਾਂ ਲੱਗੀਆਂ, ਜਿਸ ਦੌਰਾਨ ਉਸ ਨੂੰ ਇਲਾਜ ਲਈ ਗੁਰਦਾਸਪੁਰ ਲਿਜਾਂਦੇ ਮੌਕੇ ਰਸਤੇ ’ਚ ਉਸ ਦੀ ਮੌਤ ਹੋ ਗਈ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Punjab Wrap Up : ਪੜ੍ਹੋ 05 ਮਾਰਚ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ
NEXT STORY