ਬਟਾਲਾ (ਸਾਹਿਲ)-ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਹਰਦੋਰਵਾਲ ਕਲਾਂ ਨੇੜੇ ਰੇਲਵੇ ਬ੍ਰਿਜ ਕੋਲ ਮੌਜੂਦ ਸੀ ਤਾਂ ਗੁਪਤ ਸੂਚਨਾ ਮਿਲੀ ਕਿ ਦੋ ਨੌਜਵਾਨ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਰਮਦਾਸ ਸਾਈਡ ਤੋਂ ਹਰਦੋਰਵਾਲ ਨੂੰ ਆ ਰਹੇ ਹਨ, ਜਿਸ ’ਤੇ ਉਨ੍ਹਾਂ ਨੇ 2 ਨੌਜਵਾਨਾਂ ਨੂੰ ਮੋਟਰਸਾਈਕਲ ਪਲਟੀਨਾ ਨੰ. ਪੀ. ਬੀ.58ਐੱਫ. 4465 ’ਤੇ ਸਵਾਰ ਹੋ ਕੇ ਆਉਂਦੇ ਦੇਖ ਚੈਕਿੰਗ ਲਈ ਰੋਕਿਆ ਤਾਂ ਇਕ ਨੌਜਵਾਨ ਉੱਤਰ ਕੇ ਖੇਤਾਂ ਵੱਲ ਭੱਜ ਗਿਆ, ਜਦਕਿ ਦੂਜੇ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਅਤੇ ਇਸ ਕੋਲੋਂ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਡੇਰਾ ਬਾਬਾ ਨਾਨਕ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦਿਆਰਥੀਆਂ ਨੂੰ ਧਮਕਾਉਣ ਵਾਲਾ ਮੁਲਜ਼ਮ ਗ੍ਰਿਫ਼ਤਾਰ
NEXT STORY