ਅੰਮ੍ਰਿਤਸਰ (ਇੰਦਰਜੀਤ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਓਮ ਪ੍ਰਕਾਸ਼ ਸੋਨੀ ਨੇ ਵਿਜੀਲੈਂਸ ਬਿਊਰੋ ਦੀ ਮੰਗ ’ਤੇ ਆਪਣੀ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਬਿਊਰੋ ਨੂੰ ਸੌਂਪ ਦਿੱਤੇ ਹਨ। ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਕਾਂਗਰਸ ਸਰਕਾਰ ਵਿਚ ਉਪ ਮੁੱਖ ਮੰਤਰੀ ਰਹਿ ਚੁੱਕੇ ਓਮ ਪ੍ਰਕਾਸ਼ ਸੋਨੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਸ਼ਿਕਾਇਤ ’ਤੇ ਜਾਂਚ ਸ਼ੁਰੂ ਕੀਤੀ ਸੀ, ਜਿਸ ’ਤੇ ਸੋਨੀ 29 ਨਵੰਬਰ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਨ। ਉੱਥੇ ਢਾਈ ਘੰਟੇ ਤੱਕ ਵਿਜੀਲੈਂਸ ਬਿਊਰੋ ਵਲੋਂ ਪੁੱਛਗਿੱਛ ਦੌਰਾਨ ਉਨ੍ਹਾਂ ਨੂੰ 35 ਸਵਾਲਾਂ ਦਾ ਪ੍ਰੋਫ਼ਾਰਮਾ ਦਿੱਤਾ ਗਿਆ। ਪ੍ਰਸ਼ਨ ਸੂਚੀ ਵਿਚ ਵਿਜੀਲੈਂਸ ਬਿਊਰੋ ਨੇ ਓ. ਪੀ. ਸੋਨੀ ਤੋਂ ਉਨ੍ਹਾਂ ਦੀ ਜਾਇਦਾਦ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜਾਇਦਾਦ ਦਾ ਵੀ ਪੂਰਾ ਵੇਰਵਾ ਮੰਗਿਆ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸੈਕਟਰ 'ਚ ਫਿਰ ਪਾਕਿ ਡਰੋਨ ਦੀ ਦਸਤਕ, BSF ਦੇ ਜਵਾਨਾਂ ਨੇ ਫ਼ਾਇਰਿੰਗ ਕਰ ਹੇਠਾਂ ਸੁੱਟਿਆ
ਇਸ ਦੇ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਸੀ ਪਰ ਓ. ਪੀ. ਸੋਨੀ ਸਮੇਂ ਸਿਰ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ। ਤੈਅ ਕੀਤੇ ਗਏ ਸਮੇਂ ਦੇ ਆਖ਼ਰੀ ਦਿਨ ਉਨ੍ਹਾਂ ਦੇ ਭਤੀਜੇ ਵਿਕਾਸ ਸੋਨੀ ਨੇ ਇਹ ਕਹਿ ਕੇ ਹੋਰ ਸਮਾਂ ਮੰਗਿਆ ਸੀ ਕਿ ਜਾਇਦਾਦ ਦੇ ਦਸਤਾਵੇਜ਼ ਅਜੇ ਉਨ੍ਹਾਂ ਨੂੰ ਮਿਲੇ ਨਹੀਂ ਹਨ। ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਬੰਧ ਵਿਚ ਮੰਗੇ ਗਏ ਦਸਤਾਵੇਜ਼ ਉਨ੍ਹਾਂ ਕੋਲ ਪਹੁੰਚ ਗਏ ਹਨ।
ਇਹ ਵੀ ਪੜ੍ਹੋ- ਹਵਾਈ ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ, ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅੰਮ੍ਰਿਤਸਰ ਸੈਕਟਰ 'ਚ ਫਿਰ ਪਾਕਿ ਡਰੋਨ ਦੀ ਦਸਤਕ, BSF ਦੇ ਜਵਾਨਾਂ ਨੇ ਫ਼ਾਇਰਿੰਗ ਕਰ ਹੇਠਾਂ ਸੁੱਟਿਆ
NEXT STORY