ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਗੁਰਸਿਮਰਨ ਸਿੰਘ ਢਿੱਲੋ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਧੀਨ ਪ੍ਰਾਪਤ ਹੋਏ 163 ਦੀ ਧਾਰਾ 2023 ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ 14.08.2026 ਤੋਂ 15.08.2026 ਤੱਕ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ
ਹੁਕਮਾਂ ਵਿੱਚ ਕਿਹਾ ਗਿਆ ਹੈ ਸੁਤੰਤਰਤਾ ਦਿਵਸ ਸਮਾਰੋਹ ਮਿਤੀ 15 ਅਗਸਤ ਦੇ ਸਮਾਗਮ 2026 ਦੇ ਮੌਕੇ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਦੇ ਪ੍ਰੋਗਰਾਮ ਨੂੰ ਮੱਦੇਨਜ਼ਰ ਹਰ ਤਰ੍ਹਾਂ ਦੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਲਾਜ਼ਮੀ ਹਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਇਸ ਦੇ ਤਹਿਤ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ਤੇ ਪਾਬੰਦੀ ਲਗਾਉਣੀ ਵੀ ਜ਼ਰੂਰੀ ਬਣ ਜਾਂਦੀ ਹੈ ਕਿਉਂਕਿ ਡਰੋਨ ਕੈਮਰਿਆਂ ਦਾ ਫਾਇਦਾ ਉਠਾਉਂਦੇ ਹੋਏ ਕੁਝ ਸ਼ਰਾਰਤੀ ਅਨਸਰ ਕਿਸੇ ਮੰਦਭਾਗੀ ਘਟਨਾਂ ਨੂੰ ਅੰਜਾਮ ਦੇ ਸਕਦੇ ਹਨ।
ਇਹ ਵੀ ਪੜ੍ਹੋ- ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸੁਖਬੀਰ ਬਾਦਲ ’ਤੇ ਹਮਲੇ ਦੇ ਵਿਰੋਧ ’ਚ ਅਕਾਲੀ ਦਲ ਨੇ ਗੁਰਦਾਸਪੁਰ ’ਚ ਹਾਈਵੇ ਕੀਤਾ ਜਾਮ, CBI ਜਾਂਚ ਦੀ ਮੰਗ
NEXT STORY