ਅੰਮ੍ਰਿਤਸਰ(ਨੀਰਜ)- ਦੀਵਾਲੀ ’ਤੇ ਪਟਾਕਿਆਂ ਦੀ ਵਿਕਰੀ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਪ੍ਰਕਿਰਿਆ ਦੇ ਦੂਜੇ ਦਿਨ ਰੈੱਡ ਕਰਾਸ ਦਫ਼ਤਰ ’ਚ 674 ਅਤੇ ਸੇਵਾ ਕੇਂਦਰਾਂ ’ਚ 385 ਅਰਜ਼ੀਆਂ ਆਈਆਂ ਹਨ। ਇਸ ਵਾਰ ਪ੍ਰਸ਼ਾਸਨ ਵੱਲੋਂ 100 ਰੁਪਏ ਸੇਵਾ ਕੇਂਦਰ ਫ਼ੀਸ ਅਤੇ 2000 ਰੁਪਏ ਰੈੱਡ ਕਰਾਸ ਦੀ ਪਰਚੀ ਫ਼ੀਸ ਨਿਰਧਾਰਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ
ਇਨ੍ਹਾਂ ਖੋਖਿਆਂ ਲਈ 13 ਅਕਤੂਬਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਰਾਅ ਕੱਢਿਆ ਜਾਵੇਗਾ। ਦੂਜੇ ਪਾਸੇ ਦਿ ਅੰਮ੍ਰਿਤਸਰ ਫਾਇਰ ਵਰਕਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰੀਸ਼ ਧਵਨ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲੰਧਰ ਅਤੇ ਲੁਧਿਆਣਾ ਵਾਂਗ ਅੰਮ੍ਰਿਤਸਰ ’ਚ ਵੀ 10 ਦੀ ਬਜਾਏ 20 ਜਾਂ ਇਸ ਤੋਂ ਵੱਧ ਖੋਖੇ ਲਾਉਣ ਦੀ ਇਜਾਜ਼ਤ ਦਿੱਤੀ ਜਾਵੇ।
ਇਹ ਵੀ ਪੜ੍ਹੋ- ਲਓ ਜੀ ਪੰਜਾਬ ’ਚੋਂ NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ ਰਿਕਾਰਡ, 2 ਹਫ਼ਤਿਆਂ 'ਚ...
ਇਸ ਬਾਰੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਖੋਖਿਆਂ ਦੀ ਗਿਣਤੀ ਵਧਾਉਣ ਸਬੰਧੀ ਮੰਗ ’ਤੇ ਗੌਰ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਦੇ ਅਸਥਾਈ ਲਾਇਸੈਂਸ ਜਾਂ ਐਕਸਪਲੋਸਿਵ ਵਿਭਾਗ ਦੇ ਲਾਇਸੈਂਸ ਤੋਂ ਬਿਨਾਂ ਜ਼ਿਲੇ ’ਚ ਕਿਸੇ ਵੀ ਹੋਰ ਥਾਂ ’ਤੇ ਪਟਾਕੇ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪ੍ਰਸ਼ਾਸਨ ਕੋਲ ਕੁੱਲ 724 ਅਰਜ਼ੀਆਂ ਆਈਆਂ ਸਨ।
ਇਹ ਵੀ ਪੜ੍ਹੋ- ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ 'ਤੇ ਹੋਈ ਮੌਤ
NEXT STORY