ਅੰਮ੍ਰਿਤਸਰ (ਜ.ਬ.)- ਜੀ-20 ਦੇਸ਼ਾਂ ਅੱਗੇ ਸਮਾਜਿਕ, ਆਰਥਿਕ, ਸਿੱਖਿਆ, ਖੇਤੀਬਾੜੀ, ਸਵੈ-ਸ਼ਾਸਨ, ਮਨੁੱਖੀ ਅਧਿਕਾਰਾਂ ਅਤੇ ਧਾਰਮਿਕ-ਸਿਆਸੀ ਪਹਿਲੂਆਂ ’ਤੇ ਪੰਜਾਬ ਦਾ ਪੱਖ ਅਤੇ ਨਜ਼ਰੀਏ ਨੂੰ ਪੇਸ਼ ਕਰਦੇ ਹੋਏ ਦਲ ਖਾਲਸਾ ਨੇ ਅੰਮ੍ਰਿਤਸਰ ਵਿਚ ਭਾਰਤ ਦੀ ਪ੍ਰਧਾਨਗੀ ਹੇਠ ਚੱਲ ਰਹੇ ਜੀ-20 ਸੰਮੇਲਨ ਦੇ ਬਰਾਬਰ ਪੀ-20 ਸੰਮੇਲਨ ਦਾ ਆਯੋਜਨ ਕੀਤਾ।
ਇਹ ਵੀ ਪੜ੍ਹੋ- ਮੰਨਣ ਵਿਖੇ ਅਣਪਛਾਤਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ, ਸੰਗਤਾਂ ’ਚ ਭਾਰੀ ਰੋਸ
ਸੰਮੇਲਨ ਵਿਚ ਵੱਖ-ਵੱਖ ਖੇਤਰਾਂ ਦੀਆਂ 20 ਸੰਸਥਾਵਾਂ ਦੀ ਪ੍ਰਤੀਨਿਧਤਾ ਕਰਨ ਵਾਲੇ 20 ਬੁਲਾਰਿਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਪੰਜਾਬ ਅਤੇ ਭਾਰਤ ਵਿਚ ਮਨੁੱਖੀ ਅਧਿਕਾਰਾਂ ਅਤੇ ਨਿਆਂ ਦੀ ਤਰਸਯੋਗ ਅਤੇ ਖਸਤਾ ਸਥਿਤੀ ਦਾ ਹਵਾਲਾ ਦਿੰਦੇ ਹੋਏ ਸਾਰੇ ਬੁਲਾਰੇ ਇਸ ਗੱਲ ’ਤੇ ਇਕਮਤ ਸਨ ਕਿ ਨਿਆਂ ਤੋਂ ਬਿਨਾਂ ਸ਼ਾਂਤੀ ਨਹੀਂ ਹੋ ਸਕਦੀ ਅਤੇ ਸ਼ਾਂਤੀ ਤੋਂ ਬਿਨਾਂ ਕੋਈ ਤਰੱਕੀ ਨਹੀਂ ਸਕਦੀ। ਬੁਲਾਰਿਆਂ ਨੇ 1947 ਤੋਂ ਬਾਅਦ ਆਜ਼ਾਦ ਭਾਰਤ ਵਿਚ ਪੰਜਾਬੀਆਂ ਅਤੇ ਖ਼ਾਸ ਕਰ ਸਿੱਖਾਂ ਦੇ ਦਰਦਨਾਕ ਅਤੇ ਕਸ਼ਟ-ਭਰੇ ਸਫ਼ਰ ਦਾ ਜ਼ਿਕਰ ਵੀ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
ਦਲ ਖਾਲਸਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡੈਲੀਗੇਟਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਦਿੱਲੀ ਸਥਿਤ ਜੀ-20 ਦੂਤਘਰਾਂ ਤੱਕ ਪਹੁੰਚਾਏ ਜਾਣਗੇ। ਦਲ ਖ਼ਾਲਸਾ ਵੱਲੋਂ ਕਰਵਾਏ ਗਏ ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਣ ਵਾਲੀਆਂ ਜਥੇਬੰਦੀਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਦਮਦਮੀ ਟਕਸਾਲ, ਅਖੰਡ ਕੀਰਤਨੀ ਜਥਾ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਯੂਨਾਈਟਿਡ ਅਕਾਲੀ ਦਲ, ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ, ਸਟੂਡੈਂਟਸ ਫਾਰ ਸੋਸਾਇਟੀ, ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ, ਵਾਇਸਜ਼ ਫਾਰ ਫ੍ਰੀਡਮ, ਸੱਥ ਅਤੇ ਮਜ਼ਦੂਰ ਅਧਿਕਾਰ ਸੰਗਠਨ ਆਦਿ ਦੇ ਨਾਂ ਸ਼ਾਮਲ ਹੈ। ਸੰਮੇਲਨ ਵਿਚ ਸ਼ਾਮਲ 20 ਸ਼ਖ਼ਸੀਅਤਾਂ ਵਿਚ ਹਰਜਿੰਦਰ ਸਿੰਘ ਧਾਮੀ, ਈਮਾਨ ਸਿੰਘ ਮਾਨ, ਕੰਵਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਆਦਿ ਸ਼ਾਮਲ ਸਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ ਸਰਕਾਰ ’ਤੇ SGPC ਪ੍ਰਧਾਨ ਐਡਵੋਕੇਟ ਧਾਮੀ ਦਾ ਬਿਆਨ
NEXT STORY