ਗੁਰਦਾਸਪੁਰ (ਵਿਨੋਦ)- ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਡਰੋਨ 'ਤੇ ਫ਼ਾਇਰਿੰਗ ਅਤੇ ਤੇਜ਼ ਰੋਸ਼ਨੀ ਵਾਲੇ ਗੋਲੇ ਸੁੱਟ ਕੇ ਵਾਪਸ ਭੇਜਿਆ। ਸੀਮਾ ਸੁਰੱਖਿਆ ਬਲ ਦੇ ਗੁਰਦਾਸਪੁਰ ਸੈਕਟਰ ਦੇ ਡੀ.ਆਈ.ਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 11 ਵਜੇ ਸਾਡੇ ਜਵਾਨਾਂ ਨੇ ਭਾਰਤੀ ਬੀ.ਓ.ਪੀ ਚੰਦੂ ਬਡਾਲਾ ਦੇ ਸਾਹਮਣੇ ਡਰੋਨ ਦੀ ਆਵਾਜ਼ ਸੁਣੀ। ਜਿਸ ਦੌਰਾਨ ਉਨ੍ਹਾਂ ਨੇ ਤੁਰੰਤ ਡਰੋਨ 'ਤੇ 40 ਰਾਊਂਡ ਫ਼ਾਇਰ ਕਰ ਦਿੱਤੇ।
ਇਹ ਵੀ ਪੜ੍ਹੋ- ਖੰਨਾ 'ਚ ਧੁੰਦ ਕਾਰਨ ਸ਼ਰਧਾਲੂਆਂ ਦੀ ਭਰੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ ਚਿਹਾੜਾ
ਉਨ੍ਹਾਂ ਦੱਸਿਆ ਕਿ ਜਵਾਨਾਂ ਨੇ ਡਰੋਨ 'ਤੇ 6 ਤੇਜ਼ ਰੋਸ਼ਨੀ ਵਾਲੇ ਗੋਲੇ ਵੀ ਦਾਗੇ। ਜਿਸ 'ਤੇ ਡਰੋਨ ਵਾਪਸ ਪਾਕਿਸਤਾਨ ਵੱਲ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ ਤਾਂ ਜੋ ਡਰੋਨ ਵੱਲੋਂ ਕੋਈ ਇਤਰਾਜ਼ਯੋਗ ਚੀਜ਼ ਸੁੱਟੀ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਬਰਾਮਦ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਵਿਦਿਆਰਥਣ ਨੂੰ 2 ਨੌਜਵਾਨਾਂ ਨੇ ਕੀਤੀ ਅਗਵਾ ਕਰਨ ਦੀ ਕੋਸ਼ਿਸ਼, ਕੁੜੀ ਨੇ ਚੱਲਦੇ ਮੋਰਟਸਾਈਕਲ ਤੋਂ ਮਾਰੀ ਛਾਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
90 ਗ੍ਰਾਮ ਹੈਰੋਇਨ ਸਮੇਤ ਪੁਲਸ ਨੇ ਇਕ ਨੌਜਵਾਨ ਕੀਤਾ ਕਾਬੂ
NEXT STORY