ਅੰਮ੍ਰਿਤਸਰ (ਸੰਜੀਵ) - ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਅਪਰਾਧ ਸ਼ਾਖਾ ਨੇ ਇਕ ਗੁਪਤ ਆਪ੍ਰੇਸ਼ਨ ਦੌਰਾਨ ਤਿੰਨ ਬਦਨਾਮ ਹੈਰੋਇਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਸਮੱਗਲਰਾਂ ਦੀ ਪਛਾਣ ਹਰਜੀਤ ਸਿੰਘ ਅਤੇ ਕੁਲਵੰਤ ਸਿੰਘ ਅਤੇ ਦੀਪ ਸਿੰਘ ਕਾਲੂ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪਾਕਿਸਤਾਨ ਤੋਂ ਆਈ 1.8 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 9 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਮਾਮਲਾ ਕੰਪਲੈਕਸ ’ਚ ਮ੍ਰਿਤਕ ਮਿਲੀ ਬੱਚੀ ਦਾ, ਪੋਸਟਮਾਰਟਮ ਤੋਂ ਬਾਅਦ ਪਿਤਾ ਨੂੰ ਸੌਂਪੀ ਢਾਈ ਸਾਲਾ ਦੀਪਜੋਤ ਦੀ ਲਾਸ਼
ਦੂਜੇ ਪਾਸੇ ਫਿਲਹਾਲ ਪੁਲਸ ਨੇ ਤਿੰਨਾਂ ਸਮੱਗਲਰਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਪੁੱਛਗਿੱਛ ਕਰਨ ਲਈ 3 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਨੇ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਹੋਈ ਮੌਤ
NEXT STORY