ਦੀਨਾਨਗਰ ( ਹਰਜਿੰਦਰ ਗੋਰਾਇਆ)- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਬੀਤੀ ਰਾਤ ਵੀ ਬੀਓਪੀ ਚੱਕਰੀ ਦੀ ਭਾਰਤੀ ਸੀਮਾ ’ਚ ਦੋ ਵਾਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫ਼ਾਇਰਿੰਗ ਕਰਕੇ ਵਾਪਸ ਭੇਜਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ਼ ਦੀ ਚੱਕਰੀ 58 ਬਟਾਲੀਅਨ ਚੌਂਕੀ ਦੇ ਜਵਾਨਾਂ ਨੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨਾਂ ’ਤੇ ਗੋਲੀਬਾਰੀ ਕੀਤੀ ਅਤੇ ਵਾਪਸ ਭੇਜ ਦਿੱਤਾ। ਬੀ.ਐੱਸ.ਐੱਫ਼ ਅਧਿਕਾਰੀਆਂ ਅਨੁਸਾਰ ਜਵਾਨਾਂ ਨੇ ਪਹਿਲਾਂ ਰਾਤ ਕਰੀਬ 11:50 ਵਜੇ ਡਰੋਨ ਦੀ ਆਵਾਜ਼ ਸੁਣੀ।
ਇਹ ਵੀ ਪੜ੍ਹੋ- ਬਟਾਲਾ ਦੇ ਬੱਸ ਸਟੈਂਡ ਤੋਂ ਨਸ਼ੇ ਦੀ ਹਾਲਤ 'ਚ ਮਿਲੀ ਔਰਤ, ਹੋਸ਼ ਆਉਣ 'ਤੇ ਕੀਤੇ ਵੱਡੇ ਖ਼ੁਲਾਸੇ
ਇਸ ਤੋਂ ਬਾਅਦ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਫਿਰ ਜਵਾਨਾਂ ਨੇ 5 ਰਾਊਂਡ ਫ਼ਾਇਰ ਕੀਤੇ ਤੇ ਮੁੜ ਫਿਰ ਦੂਜੀ ਵਾਰ ਫਿਰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਇਸ ’ਤੇ ਚੌਕਸ ਬੀ.ਐੱਸ.ਐੱਫ ਜਵਾਨਾਂ ਨੇ 1 ਰਾਊਂਡ ਫ਼ਾਇਰ ਕੀਤਾ । ਜਾਣਕਾਰੀ ਮੁਤਾਬਕ ਜਵਾਨਾਂ ਵੱਲੋਂ ਕੁਲ 6 ਰਾਊਂਡ ਫ਼ਾਇਰ ਕੀਤੇ ਗਏ ਜਿਸ ਤੋਂ ਬਾਅਦ ਡਰੋਨ ਆਖ਼ਰਕਾਰ ਪਾਕਿਸਤਾਨ ਵੱਲ ਪਰਤ ਗਿਆ।
ਇਹ ਵੀ ਪੜ੍ਹੋ- ਦੀਨਾਨਗਰ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ
ਦੱਸ ਦੇਈਏ ਕਿ ਪਾਕਿਸਤਾਨੀ ਸਮੱਗਲਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਪਾਕਿਸਤਾਨੀ ਵੱਲੋਂ ਡਰੋਨ ਦੀਆਂ ਨਾਪਾਕ ਹਰਕਤ ਨਿੱਤ ਦਿਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਇਨ੍ਹਾਂ ’ਤੇ ਹਰ ਸਮੇਂ ਤਿੱਖੀ ਨਜ਼ਰ ਰੱਖੀ ਹੋਈ ਹੈ। ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ ਤੇ ਕਈ ਵਾਰ ਵਾਪਸ ਭੱਜਣ 'ਤੇ ਮਜ਼ਬੂਰ ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਥਾਣਾ ਮੁਖੀ ਦੌਰਾਗਲਾ ਜਤਿੰਦਰ ਪਾਲ ਵੱਲੋਂ ਭਾਰੀ ਫ਼ੋਰਸ ਨਾਲ ਪਹੁੰਚੇ ਕੇ ਬੀਐੱਸਐੱਫ਼ ਅਤੇ ਪੁਲਸ ਵੱਲੋਂ ਇਲਾਕੇ ਅੰਦਰ ਸਰਚ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕੈਨੇਡਾ ’ਚ ਸਿਹਤ ਸਹੂਲਤਾਂ ਲੜਖੜਾਈਆਂ, ਮਰੀਜ਼ ਅਮਰੀਕਾ ਤੇ ਦੂਸਰੇ ਦੇਸ਼ਾਂ ਨੂੰ ਜਾਣ ਲਈ ਮਜ਼ਬੂਰ, ਡਾਕਟਰਾਂ ਦੇ ਹੱਥ ਖੜ੍ਹੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਏ ਜਾਣ ਦੀਆਂ ਖ਼ਬਰਾਂ ’ਤੇ ਲੱਗਾ ਵਿਰਾਮ
NEXT STORY