ਅੰਮ੍ਰਿਤਸਰ( ਸਰਬਜੀਤ, ਦੀਪਕ )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 316 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 339 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 316 ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਇਹ ਵੀ ਪੜ੍ਹੋ- ਗਰਮੀ ਕਰਕੇ ਇੱਕ ਐਕਟੀਵਾ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਕੀਤਾ ਕਾਬੂ
ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 23 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਿਸ ਆਵੇਗਾ।
ਇਹ ਵੀ ਪੜ੍ਹੋ- ਤਿੰਨ ਦਿਨ ਪਹਿਲਾਂ ਖੰਨਾ 'ਚ ਬੈਂਕ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, ਕੈਸ਼ ਸਣੇ ਬਰਾਮਦ ਹੋਇਆ ਇਹ ਸਾਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਨੇੜਿਓਂ ਬਰਾਮਦ ਹੋਏ 2 ਗਲੌਕ ਪਿਸਤੌਲ
NEXT STORY