ਗੁਰਦਾਸਪੁਰ (ਵਿਨੋਦ)-ਸਾਊਦੀ ਅਰਬ ਨੇ ਹੈਰੋਇਨ ਸਮੱਗਲਿੰਗ ਦੇ ਦੋਸ਼ ’ਚ ਪਾਕਿਸਤਾਨੀ ਨਾਗਰਿਕ ਕਿਤਾਬ ਗੁਲ ਨੂੰ ਫਾਂਸੀ ’ਤੇ ਲਟਕਾ ਦਿੱਤਾ ਹੈ। ਗੁਲ ਨੂੰ ਸਥਾਨਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਸੂਤਰਾਂ ਅਨੁਸਾਰ ਬਾਅਦ ’ਚ ਸੁਪਰੀਮ ਕੋਰਟ ਸਮੇਤ ਉੱਚ ਅਦਾਲਤਾਂ ’ਚ ਅਪੀਲਾਂ ਕੀਤੀਆਂ ਗਈਆਂ ਸਨ, ਜਿਨ੍ਹਾਂ ’ਚ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ
ਸਾਊਦੀ ਗ੍ਰਹਿ ਮੰਤਰਾਲਾ ਨੇ ਫਾਂਸੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸ਼ਾਹੀ ਹੁਕਮ ਦੀ ਪਾਲਣਾ ਕੀਤੀ ਗਈ ਅਤੇ ਅੱਜ ਫਾਂਸੀ ਦਿੱਤੀ ਗਈ। ਸਾਊਦੀ ਅਰਬ ’ਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਨੂੰ ਇਕ ਗੰਭੀਰ ਅਪਰਾਧ ਮੰਨਿਆ ਜਾਂਦਾ ਹੈ, ਜਿਸਦੇ ਨਤੀਜੇ ਵਜੋਂ ਅਕਸਰ ਮੌਤ ਦੀ ਸਜ਼ਾ ਦਿੱਤੀ ਜਾਂਦੀ ਹੈ। ਗੁਲ ਦੀ ਫਾਂਸੀ ਸੂਬੇ ’ਚ ਡਰੱਗ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਉਜਾਗਰ ਕਰਦੀ ਹੈ। ਇਹ ਮਾਮਲਾ ਸਾਊਦੀ ਅਰਬ ’ਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਗੰਭੀਰ ਨਤੀਜਿਆਂ ਦੀ ਯਾਦ ਦਿਵਾਉਂਦਾ ਹੈ।
ਇਹ ਵੀ ਪੜ੍ਹੋ- ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਸ਼ਤੇਦਾਰਾਂ ਘਰ ਜਾ ਰਹੇ ਨੌਜਵਾਨ ਨਾਲ ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਮੌਤ
NEXT STORY