ਗੁਰਦਾਸਪੁਰ (ਵਿਨੋਦ) : ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਆਏ ਡਰੋਨ ’ਤੇ ਗੋਲੀਬਾਰੀ ਕਰ ਕੇ ਉਸ ਨੂੰ ਵਾਪਸ ਭੱਜਣ ਲਈ ਮਜਬੂਰ ਕਰ ਦਿੱਤਾ। ਉਕਤ ਸੀਮਾ ਸੁਰੱਖਿਆ ਬਲ ਅਤੇ ਪੁਲਸ ਦੇ ਜਵਾਨਾਂ ਨੇ ਇਲਾਕੇ ’ਚ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਹੈ ਤਾਂ ਜੋ ਜੇਕਰ ਡਰੋਨ ਰਾਹੀਂ ਹੈਰੋਇਨ ਜਾਂ ਹਥਿਆਰ ਡਿੱਗੇ ਹੋਣ ਤਾਂ ਉਨ੍ਹਾਂ ਨੂੰ ਬਰਾਮਦ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ, 5 ਅਧਿਕਾਰੀਆਂ ਦੀ ਹੋ ਗਈ 'ਛੁੱਟੀ'
ਸੀਮਾ ਸੁਰੱਖਿਆ ਬਲ ਦੇ ਸੂਤਰਾਂ ਅਨੁਸਾਰ ਬੀਤੀ ਰਾਤ ਕਰੀਬ 8-15 ਵਜੇ ਜਦੋਂ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਚੌਂਤਰਾ ਬੀ.ਓ.ਪੀ. ਨੇੜੇ ਡਰੋਨ ਦੀ ਆਵਾਜ਼ ਸੁਣੀ ਤਾਂ ਡਿਊਟੀ ’ਤੇ ਮੌਜੂਦ ਜਵਾਨਾਂ ਨੇ 15 ਰਾਊਂਡ ਫਾਇਰ ਕੀਤੇ। ਜਿਸ ’ਤੇ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਸੂਚਨਾ ਮਿਲਦੇ ਹੀ ਸੀਮਾ ਸੁਰੱਖਿਆ ਬਲ ਦੇ ਸੀਨੀਅਰ ਅਧਿਕਾਰੀ ਅਤੇ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਦੋਵਾਂ ਬਲਾਂ ਨੇ ਇਲਾਕੇ ’ਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ 'ਚ ਲੈ ਲਈ 15,00,000 ਦੀ ਰਿਸ਼ਵਤ, ਫ਼ਿਰ ਰੱਦ ਹੋ ਗਏ ਕਾਗਜ਼, ਹੁਣ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਟਰਸਾਈਕਲ ਸਵਾਰਾਂ ਲਈ 'ਕਾਲ' ਬਣ ਆਈ Thar, ਟੱਕਰ ਮਗਰੋਂ ਦੋਵਾਂ ਦੀ ਹੋ ਗਈ ਮੌਤ
NEXT STORY