ਬਟਾਲਾ/ਕਲਾਨੌਰ (ਬੇਰੀ, ਮਨਮੋਹਨ)-ਕਲਾਨੌਰ ਪੁਲਸ ਸਟੇਸ਼ਨ ਅਧੀਨ ਪੈਂਦੇ ਭਾਰਤ-ਪਾਕਿਸਤਾਨ ਸਰਹੱਦ ਦੇ ਨਜ਼ਦੀਕ ਪਿੰਡ ਸਹੂਰ ਦੇ ਖੇਤਾਂ ’ਚੋਂ ਇਕ ਪਾਕਿਸਤਾਨੀ ਡਰੋਨ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਥਾਣਾ ਮੁਖੀ ਕਲਾਨੌਰ ਸਾਹਿਲ ਪਠਾਣੀਆ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਪਿੰਡ ਸਹੂਰ ਵਿਖੇ ਕਣਕ ਦੇ ਖੇਤਾਂ ’ਚ ਇਕ ਟੁੱਟਾ ਡਰੋਨ ਪਿਆ ਹੋਇਆ।
ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਇਸ ਡਰੋਨ ਨੂੰ ਕਬਜ਼ੇ ’ਚ ਲੈ ਕੇ ਇਲਾਕੇ ਅੰਦਰ ਭਾਰੀ ਪੁਲਸ ਫੋਰਸ ਅਤੇ ਬੀ. ਐੱਸ. ਐੱਫ. ਵੱਲੋਂ ਸਾਂਝੇ ਤੌਰ ਤੇ ਸਰਚ ਅਭਿਆਨ ਚਲਾਇਆ ਗਿਆ। ਫਿਲਹਾਲ ਸਰਚ ਅਭਿਆਨ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਗੈਰ ਕਾਨੂੰਨੀ ਵਸਤੂ ਪ੍ਰਾਪਤ ਨਹੀਂ ਹੋਈ ਹੈ। ਓਧਰ ਪੁਲਸ ਵੱਲੋਂ ਇਸ ਡਰੋਨ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ
NEXT STORY