ਤਰਨਤਾਰਨ (ਰਮਨ)- ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖ਼ੇਤਰ ਵਿੱਚ ਦਸਤਕ ਦੇਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਸ਼ੁਕਰਵਾਰ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਪਾਕਿਸਤਾਨੀ ਡਰੋਨ ਨੂੰ ਪੰਜਾਬ ਪੁਲਸ ਵੱਲੋਂ ਤਲਾਸ਼ੀ ਅਭਿਆਨ ਦੌਰਾਨ ਬਰਾਮਦ ਕਰ ਲਿਆ ਗਿਆ।
ਇਹ ਵੀ ਪੜ੍ਹੋ- ਖੰਨਾ 'ਚ ਕੁੱਤੇ ਨੇ ਬਚਾਈ ਨਗਰ ਕੌਂਸਲ ਦੇ ਪ੍ਰਧਾਨ ਦੀ ਜਾਨ, ਗੱਡੀ ਅਤੇ ਘਰ 'ਚੋਂ ਨਿਕਲੇ 5 ਸੱਪ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖੇਮਕਰਨ ਵਿਖੇ ਬੀ.ਓ.ਪੀ ਕਲਸ ਇਲਾਕੇ ਵਿੱਚ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਤਲਾਸ਼ੀ ਅਭਿਆਨ ਦੌਰਾਨ ਹਰਕਤ 'ਚ ਆ ਗਈ। ਡਰੋਨ ਦੇ ਵਾਪਸ ਪਾਕਿਸਤਾਨ ਪਰਤਣ ਦੀ ਕੋਈ ਅਵਾਜ਼ ਸੁਣਾਈ ਨਹੀਂ ਦਿੱਤੀ। ਇਸ ਸਬੰਧੀ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਬਖਸ਼ੀਸ਼ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਮਸਤਗੜ ਦੇ ਖੇਤਾਂ 'ਚੋਂ ਡਰੋਨ (ਕੁਆਰਡਕਾਪਟਰ) ਨੂੰ ਬਰਾਮਦ ਕੀਤਾ ਗਿਆ ਹੈ। ਡੀ.ਐਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀ.ਐੱਸ.ਐੱਫ਼ ਸਮੇਤ ਤਲਾਸ਼ੀ ਅਭਿਆਨ ਦੌਰਾਨ ਕੋਈ ਵੀ ਵਸਤੂ ਬਰਾਮਦ ਨਹੀਂ ਹੋਈ ਹੈ, ਜਿਸ ਦੇ ਬਾਵਜੂਦ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- CM ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਹੌਂਸਲਾ, ਲਿਖਿਆ- 'ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ'
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਦੇ ਛੱਪੜ 'ਚੋਂ ਮਿਲੀ ਗੁੰਮ ਹੋਏ ਨੌਜਵਾਨ ਦੀ ਲਾਸ਼, ਧਾਹਾਂ ਮਾਰ ਰੋਣ ਲੱਗਾ ਪਰਿਵਾਰ
NEXT STORY