ਤਰਨਤਾਰਨ (ਰਮਨ)- ਭਾਰਤੀ ਖ਼ੇਤਰ 'ਚ ਆਏ ਦਿਨ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਡਰੋਨ ਭੇਜਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਬੀਤੀ ਦੇਰ ਰਾਤ ਉਸ ਵੱਲ ਵੇਖਣ ਨੂੰ ਮਿਲੀ ਜਦੋਂ ਭਾਰਤੀ ਖ਼ੇਤਰ ਵਿਚ ਪਾਕਿਸਤਾਨੀ ਡਰੋਨ ਨੇ ਇਕ ਵਾਰ ਫਿਰ ਤੋਂ ਦਸਤਕ ਦੇ ਦਿੱਤੀ। ਇਸ ਦੌਰਾਨ ਚਲਾਏ ਤਲਾਸ਼ੀ ਅਭਿਆਨ ਦੌਰਾਨ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਕੰਡਿਆਲੀ ਤਾਰ ਨੇੜਿਓਂ ਇੱਕ ਚਾਈਨਾ ਦਾ ਬਣਿਆ ਹੋਇਆ ਡਰੋਨ ਅਤੇ 4 ਕਿਲੋ ਹੀਰੋਇਨ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ’ਚ ਡੇਂਗੂ ਦਾ ਵਧਿਆ ਖ਼ਤਰਾ, ਹੁਣ ਤੱਕ 19 ਮਰੀਜ਼ ਆਏ ਸਾਹਮਣੇ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਅਧੀਨ ਆਉਂਦੀ ਬੀ.ਓ.ਪੀ ਕਲਸ ਰਾਹੀਂ ਬੀਤੀ ਦੇਰ ਰਾਤ 10 ਵਜੇ ਪਿੱਲਰ ਨੰਬਰ 153/2 ਰਾਹੀਂ ਭਾਰਤੀ ਖੇਤਰ ਵਿੱਚ ਪਾਕਿਸਤਾਨੀ ਡਰੋਨ ਦਾਖ਼ਲ ਹੋਣ ਦੀ ਅਵਾਜ਼ ਸੁਣਾਈ ਦਿੱਤੀ, ਜਿਸ ਉਪਰੰਤ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ ਦੀ 103 ਬਟਾਲੀਅਨ ਹਰਕਤ 'ਚ ਆ ਗਈ। ਇਸ ਦੌਰਾਨ ਡਰੋਨ ਦੇ ਵਾਪਸ ਪਾਕਿਸਤਾਨ ਪਰਤਣ ਦੀ ਕੋਈ ਅਵਾਜ਼ ਸੁਣਾਈ ਨਹੀਂ ਦਿੱਤੀ।
ਇਹ ਵੀ ਪੜ੍ਹੋ- 8 ਸਾਲ UK ਰਹਿਣ ਮਗਰੋਂ ਨੌਜਵਾਨ ਨੇ ਜਨਮ ਭੂਮੀ ਨੂੰ ਦਿੱਤੀ ਤਰਜੀਹ, ਖੇਤੀ ਤੇ ਸੂਰ ਪਾਲਣ ਦੇ ਧੰਦੇ ਨੂੰ ਬਣਾਇਆ ਸਫ਼ਲ
ਜ਼ਿਲ੍ਹੇ ਦੇ ਐੱਸ.ਪੀ (ਆਈ) ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਥਾਣਾ ਖੇਮਕਰਨ ਅਤੇ ਬੀ.ਐੱਸ.ਐੱਫ ਵੱਲੋਂ ਇਲਾਕੇ ਨੂੰ ਸੀਲ ਕਰਦੇ ਹੋਏ ਤਲਾਸ਼ੀ ਅਭਿਆਨ ਦੌਰਾਨ ਬੋਹੜ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਖੇਮਕਰਨ ਦੇ ਖੇਤਾਂ ਵਿੱਚੋਂ ਚਾਈਨਾ ਦਾ ਬਣਿਆ ਹੋਇਆ ਹੈਕਸਾ ਕਾਪਟਰ ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਖੇਮਕਰਨ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ੇਤੀ ’ਚ ਰਸਾਇਣਾਂ ਦੀ ਸੁਰੱਖਿਅਤ ਵਰਤੋਂ ਅਤੇ ਉਨ੍ਹਾਂ ਦੀ ਰਹਿੰਦ-ਖੂੰਹਦ ਨੂੰ ਘਟਾਉਣਾ
NEXT STORY