ਗੁਰਦਾਸਪੁਰ (ਹਰਮਨ) : ਪਾਕਿਸਤਾਨੀ ਤਸਕਰ ਭਾਰਤ ਵਿਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਕਰਨ ਲਈ ਜ਼ਿਆਦਾਤਰ ਚੀਨ ਦੇ ਬਣੇ ਡਰੋਨਾਂ ਦੀ ਵਰਤੋਂ ਕਰ ਰਹੇ ਹਨ। ਇਸ ਤਹਿਤ ਪੰਜਾਬ ਪੁਲਿਸ ਵੱਲੋਂ ਫੜੇ ਗਏ ਪਾਕਿਸਤਾਨੀ ਡਰੋਨਾਂ ਦੀ ਪਿੰਡ ਨੜਾਂਵਾਲੀ ਵਿਖੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੀ ਆਮਦ ਮੌਕੇ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਵੱਡੇ ਅਤੇ ਛੋਟੇ ਡਰੋਨਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡੀ.ਐਸ.ਪੀ. ਮੇਜਰ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਭਾਰਤ ਨੂੰ ਨਸ਼ੇ ਅਤੇ ਹਥਿਆਰ ਭੇਜਣ ਲਈ ਕਈ ਤਰ੍ਹਾਂ ਦੇ ਨਵੀਂ ਤਕਨੀਕ ਵਾਲੇ ਡਰੋਨਾਂ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਅਜਿਹੇ ਕਈ ਡਰੋਨ ਫੜੇ ਹਨ, ਜਿਨ੍ਹਾਂ ਦੀ ਵਰਤੋਂ ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਵਿੱਚ ਹਥਿਆਰ ਭੇਜਣ ਲਈ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਕਿਸਤਾਨ ਨੇ ਪਹਿਲੀ ਵਾਰ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣੇ ਸ਼ੁਰੂ ਕੀਤੇ ਸਨ ਤਾਂ 2020 ਵਿੱਚ ਬੀ.ਐਸ.ਐਫ. ਦੇ ਜਵਾਨਾਂ ਨੇ ਚੀਨ ਦੀ ਇੱਕ ਕੰਪਨੀ ਦਾ ਡੀ.ਜੀ.ਆਈ. ਪ੍ਰੋ ਮੈਕਸ ਡਰੋਨ ਫੜਿਆ ਸੀ ਜੋ ਕਿ ਬਹੁਤ ਵੱਡਾ ਸੀ ਅਤੇ ਉਸ ਸਮੇਂ ਕਿਸੇ ਨੂੰ ਇਹ ਵੀ ਨਹੀਂ ਪਤਾ ਸੀ ਕਿ ਪਾਕਿਸਤਾਨ ਡਰੋਨ ਰਾਹੀਂ ਭਾਰਤ ਵਿੱਚ ਡਰੱਗਜ਼ ਭੇਜ ਸਕਦਾ ਹੈ।
ਇਹ ਵੀ ਪੜ੍ਹੋ : ਵਟਸਐਪ ਕਾਲ ਕਰ ਕੇ ਮੰਗੀ 50 ਲੱਖ ਦੀ ਫਿਰੌਤੀ, ਪੈਸੇ ਨਾ ਦੇਣ 'ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ
ਇਸੇ ਤਰ੍ਹਾਂ ਪਾਕਿਸਤਾਨ ਹਮੇਸ਼ਾ ਨਵੀਂ ਤਕਨੀਕ ਵਾਲੇ ਡਰੋਨਾਂ ਦੀ ਵਰਤੋਂ ਕਰਕੇ ਭਾਰਤ ਨੂੰ ਨਸ਼ੇ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰਦਾ ਹੈ। ਉਹਨਾਂ ਦੱਸਿਆ ਕਿ ਹੁਣ ਪਾਕਿਸਤਾਨ ਜ਼ਿਆਦਾਤਰ ਚੀਨ ਦੇ ਡੀ.ਜੀ.ਆਈ. ਮੈਟਰੇਸ ਅਤੇ ਮੈਵਿਕ ਥ੍ਰੀ ਡਰੋਨਾਂ ਦੀ ਵਰਤੋਂ ਕਰ ਰਿਹਾ ਹੈ ਜੋ ਕਿ ਦਿਖਣ ਵਿੱਚ ਬਹੁਤ ਛੋਟੇ ਹਨ ਅਤੇ 5 ਕਿਲੋ ਤੱਕ ਭਾਰ ਚੁੱਕ ਸਕਦੇ ਹਨ। ਇਨ੍ਹਾਂ ਦੀ ਆਵਾਜ਼ ਵੀ ਘੱਟ ਹੈ ਅਤੇ ਇਨ੍ਹਾਂ ਡਰੋਨਾਂ ਦੀ ਰੇਂਜ 7 ਤੋਂ 8 ਕਿਲੋਮੀਟਰ ਤੱਕ ਹੈ। ਉਨ੍ਹਾਂ ਕਿਹਾ ਕਿ ਬੀ.ਐਸ.ਐਫ ਅਤੇ ਪੰਜਾਬ ਪੁਲਸ ਕੋਲ ਨਵੀਂ ਤਕਨੀਕ ਦੇ ਐਂਟੀ ਡਰੋਨ ਸਿਸਟਮ ਹੋਣ ਕਾਰਨ ਇਨ੍ਹਾਂ ਡਰੋਨਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਮਾਰਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਜੋ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੇ ਜਾਂਦੇ ਸਨ।
ਇਹ ਵੀ ਪੜ੍ਹੋ : ਬੀ.ਐੱਸ.ਐੱਫ. ਨੇ ਕਾਰਵਾਈ ਕਰ ਸੁੱਟਿਆ ਪਾਕਿਸਤਾਨੀ ਡ੍ਰੋਨ, ਖੇਤਾਂ 'ਚੋਂ ਹੋਇਆ ਬਰਾਮਦ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਤੋਂ ਚੇਤਨਪੁਰਾ ਆ ਰਹੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਹੋਈ ਮੌਤ
NEXT STORY