ਅੰਮ੍ਰਿਤਸਰ- ਅੰਮ੍ਰਿਤਸਰ 'ਚ ਵੱਡੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋ ਗਈ। ਦੋਵੇਂ ਧਿਰਾਂ ਦੇ ਮੈਂਬਰ ਟਾਈਮ ਪਾ ਕੇ ਦਾਣਾ ਮੰਡੀ ਪਹੁੰਚੇ, ਜਿਸ ਤੋਂ ਬਾਅਦ ਦੋਵਾਂ ਧਿਰਾਂ ਦੀ ਜ਼ਬਰਦਸਤ ਬਹਿਸ ਹੋ ਗਈ। ਬਹਿਸ ਇੰਨੀ ਵੱਧ ਗਈ ਕਿ ਦੋਵਾਂ ਪਾਸਿਓਂ ਅੰਨ੍ਹੇਵਾਹ ਫਾਇਰ ਕੀਤੇ ਗਏ। ਜਿਸ ਕਾਰਨ ਇਕ ਪੰਚ ਦੇ ਗਲੇ ਅਤੇ ਢਿੱਡ 'ਚ ਗੋਲੀ ਲੱਗ ਗਈ ਅਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ। ਇਸ ਦੌਰਾਨ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਸ ਦਾ ਕਹਿਣਾ ਹੈ ਕਿ ਦੋਵਾਂ ਪਾਸਿਆਂ ਦੇ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਘਟਨਾ ਸਰਪੰਚੀ ਵਿਵਾਦ ਨਾਲ ਜੁੜਿਆ ਹੋਇਆ ਸੀ। ਡੀਐਸਪੀ ਨੇ ਕਿਹਾ ਕਿ ਉਨ੍ਹਾਂ ਨੇ ਘਟਨਾ ਸਥਾਨ ਤੋਂ 35 ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਪੁਲਸ ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ- "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ ਜ਼ੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਪੋਸਟ
ਪੁਲਸ ਮੁਤਾਬਕ ਇਹ ਝੜਪ ਸ਼ੁੱਕਰਵਾਰ ਸ਼ਾਮ ਨੂੰ ਘਰਿੰਡਾ ਪੁਲਸ ਸਟੇਸ਼ਨ ਖੇਤਰ ਦੇ ਅਧੀਨ ਆਉਂਦੇ ਪਿੰਡ ਭਕਨਾ ਕਲਾਂ ਦੀ ਅਨਾਜ ਮੰਡੀ ਵਿੱਚ ਹੋਈ। ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਅਨੁਸਾਰ, ਸਰਪੰਚ ਗੁਰਦੀਪ ਸਿੰਘ ਅਤੇ ਪੰਚਾਇਤ ਮੈਂਬਰ ਪ੍ਰਗਟ ਸਿੰਘ ਉਰਫ਼ ਬੱਲੂ ਵਿਚਕਾਰ ਸਰਪੰਚ ਦੇ ਅਹੁਦੇ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਜਿਸ ਤੋਂ ਬਾਅਦ ਦੋਵਾਂ ਧਿਰਾਂ ਨੇ ਟਾਈਮ ਪਾ ਕੇ 10 ਤੋਂ 15 ਗੱਡੀਆਂ ਵਿੱਚ ਆਪਣੇ ਸਮਰਥਕਾਂ ਨਾਲ ਦਾਣਾ ਮੰਡੀ ਪਹੁੰਚੇ। ਡੀਐਸਪੀ ਅਨੁਸਾਰ, ਪਹਿਲਾਂ ਦੋਵਾਂ ਧਿਰਾਂ ਵਿੱਚ ਬਹਿਸ ਹੋਈ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਗੋਲੀਬਾਰੀ ਵਿੱਚ ਪ੍ਰਗਟ ਸਿੰਘ ਵਾਲੇ ਪਾਸੇ ਦੇ ਪੰਚ ਗੁਰਸ਼ਰਨ ਸਿੰਘ ਉਰਫ਼ ਚੀਨੀ ਦੀ ਗਰਦਨ ਅਤੇ ਪੇਟ ਵਿੱਚ ਗੋਲੀ ਲੱਗੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਸੁਖਮਨ ਨਾਮ ਦਾ ਇੱਕ ਨੌਜਵਾਨ ਜ਼ਖਮੀ ਹੋ ਗਿਆ। ਸੁਖਮਨ ਨੂੰ ਵੀ ਪੁਲਸ ਸੁਰੱਖਿਆ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤਰ੍ਹਾਂ ਕੁੱਲ ਨੌਂ ਮੁਲਜ਼ਮ ਇਸ ਸਮੇਂ ਪੁਲਸ ਹਿਰਾਸਤ 'ਚ ਹਨ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਸੜਕ 'ਤੇ ਵਿੱਛੀਆਂ ਲਾਸ਼ਾਂ
ਕੌਣ ਹੈ ਗੁਰਸ਼ਰਨ ਸਿੰਘ ਉਰਫ਼ ਚੀਨੀ
ਗੋਲੀਬਾਰੀ 'ਚ ਮਾਰਿਆ ਗਿਆ ਗੁਰਸ਼ਰਨ ਸਿੰਘ ਉਰਫ਼ ਚੀਨੀ ਕਈ ਅਪਰਾਧਿਕ ਮਾਮਲਿਆਂ ਵਿੱਚ ਮੁਲਜ਼ਮ ਸੀ। ਪੁਲਸ ਰਿਕਾਰਡ ਅਨੁਸਾਰ, 2018 ਤੋਂ ਉਸ ਵਿਰੁੱਧ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 17 ਮਾਮਲੇ ਦਰਜ ਕੀਤੇ ਗਏ ਸਨ। ਉਹ ਲਗਭਗ ਢਾਈ ਮਹੀਨੇ ਪਹਿਲਾਂ ਹੀ ਅਸਲਾ ਐਕਟ ਦੇ ਇੱਕ ਮਾਮਲੇ ਵਿੱਚ ਜ਼ਮਾਨਤ 'ਤੇ ਜੇਲ੍ਹ ਤੋਂ ਰਿਹਾਅ ਹੋਇਆ ਸੀ। ਪੁਲਸ ਅਨੁਸਾਰ, ਚੀਨੀ 2018 ਦੇ ਬਦਨਾਮ ਬਿੱਲਾ ਕੋਟਲਾ ਕਤਲ ਕੇਸ ਵਿੱਚ ਵੀ ਇੱਕ ਦੋਸ਼ੀ ਸੀ ਅਤੇ ਉਸ ਮਾਮਲੇ ਵਿੱਚ ਵੀ ਜ਼ਮਾਨਤ 'ਤੇ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਰਹੱਦ ਨੇੜਿਓਂ ਥਾਣਾ ਖਾਲੜਾ ਦੀ ਪੁਲਸ ਨੇ 4 ਵਿਦੇਸ਼ੀ ਪਿਸਤੌਲ ਕੀਤੇ ਬਰਾਮਦ
NEXT STORY