ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ 'ਚ ਇੱਕ ਔਰਤ ਨਾਲ ਜ਼ਬਰਦਸਤੀ ਛੇੜਛਾੜ ਕਰਨ ਦੇ ਦੋਸ਼ ਹੇਠ ਪੁਲਸ ਨੇ ਇਕ ਪੰਡਿਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਭਾਰੀ ਰੋਸ ਅਤੇ ਚਰਚਾ ਹੈ। ਲੋਕਾਂ ਦਾ ਕਹਿਣਾ ਹੈ ਕਿ ਧਾਰਮਿਕ ਗਤੀਵਿਧੀਆਂ ਅਤੇ ਜੋਤਿਸ਼ ਕਰਨ ਦਾ ਦਾਅਵਾ ਕਰਨ ਵਾਲੇ ਵਿਅਕਤੀ 'ਤੇ ਅਜਿਹੇ ਇਲਜ਼ਾਮ ਸਮਾਜ ਅਤੇ ਧਰਮ ਦੋਵਾਂ ਲਈ ਸ਼ਰਮਨਾਕ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਧਰਮ ਦੀ ਆੜ ਲੈ ਕੇ ਔਰਤਾਂ ਦਾ ਨਿਰਾਦਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਥਾਣਾ ਮੁਖੀ ਦੀਨਾਨਗਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਆਪਣੇ ਘਰੇਲੂ ਕੰਮ ਖਤਮ ਕਰਕੇ ਸ਼ਾਮ ਨੂੰ ਰੇਲਵੇ ਸਟੇਸ਼ਨ ਵੱਲ ਸੈਰ ਕਰਨ ਗਈ ਸੀ। ਇਸੇ ਦੌਰਾਨ ਦੀਨਾਨਗਰ ਦੇ ਰਹਿਣ ਵਾਲੇ ਚੰਦਰਹਾਸ ਨਾਮ ਦੇ ਪੰਡਿਤ ਨੇ, ਜੋ ਪਹਿਲਾਂ ਹੀ ਰੇਲਵੇ ਸਟੇਸ਼ਨ ਫਾਟਕ ਕੋਲ ਮੋਟਰਸਾਈਕਲ 'ਤੇ ਖੜ੍ਹਾ ਸੀ, ਉਸਦਾ ਰਸਤਾ ਰੋਕ ਲਿਆ ਅਤੇ ਉਸਦਾ ਮੋਬਾਈਲ ਨੰਬਰ ਮੰਗਿਆ।ਜਦੋਂ ਔਰਤ ਨੇ ਇਨਕਾਰ ਕਰ ਦਿੱਤਾ ਤਾਂ ਦੋਸ਼ੀ ਨੇ ਕਥਿਤ ਤੌਰ 'ਤੇ ਬਦਨੀਅਤ ਨਾਲ ਉਸਦਾ ਹੱਥ ਫੜ ਲਿਆ ਅਤੇ ਉਸਨੂੰ ਮੋਟਰਸਾਈਕਲ 'ਤੇ ਜ਼ਬਰਦਸਤੀ ਬਿਠਾਉਣ ਦੀ ਕੋਸ਼ਿਸ਼ ਕੀਤੀ। ਔਰਤ ਨੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਛੁਡਾਇਆ ਅਤੇ ਭੱਜ ਕੇ ਘਰ ਪਹੁੰਚ ਕੇ ਪਰਿਵਾਰ ਨੂੰ ਸਾਰੀ ਘਟਨਾ ਬਾਰੇ ਦੱਸਿਆ। ਸ਼ਿਕਾਇਤ ਮਿਲਣ 'ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਬਾਅਦ 'ਚ ਉਸਨੂੰ ਅਦਾਲਤ 'ਚ ਪੇਸ਼ ਕਰਕੇ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ।ਜ਼ਿਕਰਯੋਗ ਹੈ ਕਿ ਇਸ ਪੰਡਿਤ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਪਹਿਲਾਂ ਵੀ ਮਾਮਲਾ ਦਰਜ ਹੈ।
ਇਹ ਵੀ ਪੜ੍ਹੋ- ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ
NEXT STORY