ਗੁਰਦਾਸਪੁਰ (ਜ.ਬ.) - ਪਾਬੰਧੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਧਮਕੀ ਦਿੱਤੀ ਹੈ ਕਿ ਸੰਗਠਨ ਹਰਿਆਣਾ ਨੂੰ ਪੰਜਾਬ ਦਾ ਹਿੱਸਾ ਮੰਨਦਾ ਹੈ। ਇਹ ਗੱਲ ਸਾਰਿਆਂ ਨੂੰ ਦੱਸਣ ਲਈ 29 ਅਪ੍ਰੈਲ ਨੂੰ ਹਰਿਆਣਾ ਦੇ ਹਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ’ਤੇ ਖਾਲਿਸਤਾਨੀ ਝੰਡਾ ਫਹਿਰਾਇਆ ਜਾਵੇਗਾ। ਇਸ ਦੇ ਨਾਲ ਹੀ ਹਰਿਆਣਾ ਵਿਚ ਚੋਣ ਲੜਨ ਲਈ ਸੰਗਠਨ ਤਿਆਰੀ ਕਰ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ
ਗੁਰਪਤਵੰਤ ਸਿੰਘ ਪਨੂੰ ਨੇ ਪਹਿਲਾਂ ਦੀ ਤਰ੍ਹਾਂ ਸ਼ਰਾਰਤ ਕਰਦੇ ਹੋਏ ਹਰਿਆਣਾ ’ਤੇ ਪੰਜਾਬ ਦਾ ਅਧਿਕਾਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ 29 ਅਪ੍ਰੈਲ ਨੂੰ ਜਦ ਹਰਿਆਣਾ ’ਚ ਖਾਲਿਸਤਾਨੀ ਝੰਡੇ ਲਹਿਰਾਏ ਜਾਣਗੇ, ਉਸੇ ਦਿਨ ਖਾਲਿਸਤਾਨ ਦਾ ਨਵੀਨਤਮ ਨਕਸ਼ਾ ਵੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਸਬੰਧੀ ਜਾਰੀ ਪੱਤਰ ’ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਅਤੇ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਤੋਂ ਸਮਰਥਨ ਮਿਲਣ ਦਾ ਦਾਅਵਾ ਵੀ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ
ਉਨ੍ਹਾਂ ਨੇ ਜਾਰੀ ਕੀਤੀ ਇਕ ਹੋਰ ਵੀਡੀਓ ਵਿਚ ਖਾਲਿਸਤਾਨੀ ਸਮਰਥਕਾਂ ਦੀ ਭਰਤੀ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਭਾਰਤ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਦੇ ਲਈ ਖਾਲਿਸਤਾਨੀ ਰਾਸ਼ੇਸੁਮਾਰੀ ਦਾ ਅਗਲਾ ਪੜਾਅ 8 ਮਈ ਨੂੰ ਹੋਵੇਗਾ।
ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ
NEXT STORY