ਗੁਰਦਾਸਪੁਰ (ਹਰਮਨ): ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਅੰਦਰ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ।ਜ਼ਿਕਰਯੋਗ ਹੈ ਕਿ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਕਾਰਣ ਪ੍ਰੇਸ਼ਾਨ ਹੋ ਰਹੇ ਕਿਸਾਨਾਂ ਨੂੰ ਰਾਹਤ ਦਵਾਉਣ ਲਈ ਉਨ੍ਹਾਂ ਨੇ ਜੂਨ ਮਹੀਨੇ ਦੌਰਾਨ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ ਜਿਸ ਦੇ ਬਾਅਦ 11 ਜੂਨ ਨੂੰ ਮੁੱਖ ਮੰਤਰੀ ਨੇ ਸ਼ੂਗਰਫੈਡ ਪੰਜਾਬ ਨੂੰ ਕਿਸਾਨਾਂ ਦੀ ਅਦਾਇਗੀ ਕਰਨ ਦੇ ਹੁਕਮ ਕੀਤੇ ਸਨ। ਪਰ ਇਸ ਦੇ ਬਾਅਦ ਭਾਵੇਂ ਮਿੱਲਾਂ ਨੇ ਗੰਨੇ ਦੀਆਂ ਅਦਾਇਗੀਆਂ ਕੀਤੀਆਂ ਸਨ।
ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਪਰ ਹੈਰਾਨੀ ਦੀ ਗੱਲ ਹੈ ਕਿ ਖੰਡ ਮਿੱਲਾਂ ਨੇ 6 ਮਹੀਨੇ ਬੀਤ ਜਾਣ ਦੇ ਬਾਵਜੂਦ ਮੁੱਖ ਮੰਤਰੀ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਿਸ ਦੇ ਚਲਦਿਆਂ ਅਜੇ ਵੀ ਕਿਸਾਨਾਂ ਦੇ 118.63 ਕਰੋੜ ਰੁਪਏ ਸਹਿਕਾਰੀ ਮਿੱਲਾਂ ਵੱਲ ਬਕਾਇਆ ਖੜੇ੍ਹ ਹਨ। ਇਸੇ ਤਰ੍ਹਾਂ ਪ੍ਰਾਈਵੇਟ ਸ਼ੂਗਰ ਮਿੱਲਾਂ ਵੱਲ ਵੀ 129.61 ਕਰੋੜ ਰੁਪਏ ਬਕਾਇਆ ਹਨ। ਇਸ ਕਾਰਣ ਅੱਜ ਬਾਜਵਾ ਨੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਸਾਲ 2020-21 ਦਾ ਨਵਾਂ ਪਿੜਾਈ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ, ਪਰ ਖੰਡ ਮਿੱਲਾਂ ਵਲੋਂ ਕਿਸਾਨਾਂ ਨੂੰ ਅਜੇ ਤੱਕ ਪਿਛਲੀਆਂ ਅਦਾਇਗੀਆਂ ਵੀ ਨਹੀਂ ਕੀਤੀਆਂ ਜਾ ਸਕੀਆਂ ਜਿਸ ਕਾਰਣ ਕਿਸਾਨ ਆਰਥਿਕ ਤੰਗੀ ਨਾਲ ਜੂਝ ਰਹੇ ਹਨ। ਬਾਜਵਾ ਨੇ ਪੱਤਰ ਰਾਹੀਂ ਇਹ ਵੀ ਕਿਹਾ ਹੈ ਕਿ ਸਹਿਕਾਰੀ ਵਿਭਾਗ ਨੇ ਸਹਿਕਾਰੀ ਸੰਸਥਾਵਾਂ ਲਈ ਨਾਬਾਰਡ ਤੋਂ 750 ਕਰੋੜ ਰੁਪਏ ਪ੍ਰਾਪਤ ਕੀਤੇ ਹਨ।ਇਸ ਲਈ ਉਨ੍ਹਾਂ ਅਪੀਲ ਕੀਤੀ ਕਿ ਇਸ ਫੰਡ ’ਚੋਂ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਅਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਹ ਤਰਜੀਹ ਹੋਣੀ ਚਾਹੀਦੀ ਹੈ ਕਿ ਗੰਨੇ ਦੀ ਰਾਸ਼ੀ ਬਿਨਾਂ ਦੇਰੀ ਜਾਰੀ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਦਿੱਲੀ ਸਿੰਘੂ ਬਾਰਡਰ ਨਾਲੇ ’ਚੋਂ ਮਿਲੀ ਭਵਾਨੀਗੜ੍ਹ ਦੇ ਵਿਅਕਤੀ ਦੀ ਲਾਸ਼
ਕੌਂਸਲਰ ਨੇ ਬੇਸ਼ਰਮੀ ਦੀਆਂ ਹੱਦਾਂ ਟੱਪਦਿਆਂ ਨਾਬਾਲਗ ਮੁੰਡੇ ਨਾਲ ਕੀਤਾ ਗੰਦਾ ਕੰਮ, ਇੰਝ ਜ਼ਾਹਰ ਹੋਈ ਕਰਤੂਤ
NEXT STORY