ਪਠਾਨਕੋਟ (ਅਦਿੱਤਿਆ) : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਨੇ ਅੱਜ ਪਠਾਨਕੋਟ ਵਿਭਾਗ ਦੇ ਅਧਿਕਾਰੀਆਂ ਨਾਲ ਵਿਭਾਗ ਵਲੋਂ ‘ਬਰਡ ਫਲੂ’ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਰਮੇਸ਼ ਕੋਹਲੀ, ਬਲਾਕ ਵੈਟਨਰੀ ਆਫ਼ਸਰ ਡਾਕਟਰ ਸਮੇਸ਼ ਸਿੰਘ ਅਤੇ ਕਿਸ਼ਨ ਚੰਦਰ ਮਹਾਜ਼ਨ ਵਲੋਂ ‘ਬਰਡ ਫਲੂ’ ਬੀਮਾਰੀ ਦੀ ਰੋਕਥਾਮ ਲਈ ਵਿਭਾਗ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਐਲਾਨ: ਇਸ ਸਾਲ ਪੰਜਾਬ ਨੂੰ ਮਿਲਣਗੀਆਂ ਨਵੀਆਂ ਬੱਸਾ, ਮਿਨੀ ਬੱਸਾਂ ਨੂੰ ਜਾਰੀ ਹੋਣਗੇ ਪਰਮਿਟ
ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਪਠਾਨਕੋਟ ਦੇ ਅਧਿਕਾਰੀ ਅਤੇ ਕਰਮਚਾਰੀ ਪੋਲਟਰੀ ਫਾਰਮਾਂ ’ਚ ਜਾ ਕੇ ਸੈਂਪਲਿੰਗ ਕਰ ਰਹੇ ਹਨ ਅਤੇ ਜ਼ਿਲ੍ਹਾ ਪੱਧਰ ’ਤੇ ‘ਬਰਡ ਫਲੂ’ ਬੀਮਾਰੀ ਦੀ ਰੋਕਥਾਮ ਲਈ ਪਸ਼ੂ ਹਸਪਤਾਲ ਪਠਾਨਕੋਟ ’ਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀ. ਪੀ. ਕਿੱਟਾ ਦਾ ਵੀ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ। ਪਸ਼ੂ ਪਾਲਣ ਮੰਤਰੀ ਨੇ ਲੋਕਾਂ ਨੂੰ ‘ਬਰਡ ਫਲੂ’ ਬੀਮਾਰੀ ਬਾਰੇ ਫ਼ਲਾਈਆਂ ਜਾ ਰਹੀਆਂ ਗਲਤ ਅਫਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਸਮੇਂ-ਸਮੇਂ ’ਤੇ ਜੋ ਵੀ ਡਾਇਰੈਕਟਰੀ ‘ਬਰਡ ਫਲੂ’ ਬੀਮਾਰੀ ਦੀ ਰੋਕਥਾਮ ਲਈ ਜਾਰੀ ਕੀਤੀ ਜਾਵੇਗੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਉਸ ਦਾ ਪੂਰੀ ਤਨਦੇਹੀ ਨਾਲ ਪਾਲਣ ਕਰਨ ਅਤੇ ਪੋਲਟਰੀ ਫ਼ਾਰਮਰ ਨਾਲ ਪੂਰਾ ਸੰਪਰਕ ਰੱਖਣ।
ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਨੂੰ ਲੈ ਕੇ ਹਰਸਿਮਰਤ ਨੇ ਕੈਪਟਨ ਨੂੰ ਲਿਆ ਨਿਸ਼ਾਨੇ ’ਤੇ, ਦੋਹਰੀ ਚਾਲ ਨਾ ਚੱਲਣ ਦੀ ਕਹੀ ਗੱਲ
ਪੰਜਾਬ ਸਰਕਾਰ ਨੇ ਬਟਾਲਾ ਵਾਸੀਆਂ ਨੂੰ ਨਵੇਂ ਸਾਲ ਦਾ ਖੂਬਸੂਰਤ ਤੋਹਫ਼ਾ ਦਿੱਤਾ
NEXT STORY