ਪਠਾਨਕੋਟ (ਸ਼ਾਰਦਾ, ਆਦਿਤਿਆ)- ਮਿਸ਼ਨ ਰੋਡ ’ਤੇ ਪੈਂਦੀ ਪਾਸ ਕਾਲੋਨੀ ’ਚ ਮੰਗਲਮ ਕੋਠੀ ’ਚ ਬੀਤੇ ਮਈ ਮਹੀਨੇ ਵਿਚ ਹੋਈ ਬਹੁ-ਚਰਚਿਤ ਚੋਰੀ ਦੇ ਮਾਮਲੇ ਨੂੰ ਪੁਲਸ ਨੇ ਸੁਲਝਾ ਲਿਆ ਹੈ, ਪਠਾਨਕੋਟ ਪੁਲਸ ਨੇ ਚੋਰੀ ਕਰਨ ਵਾਲੇ 2 ਇੰਟਰਸਟੇਟ ਬਦਨਾਮ ਨੇਪਾਲੀ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ। ਥਾਣਾ ਡਵੀਜ਼ਨ ਨੰ.1 ਵੱਲੋਂ ਦਰਜ ਕੀਤੇ ਗਏ ਮਾਮਲੇ ਦੇ ਬਾਅਦ ਪੁਲਸ ਨੇ ਵੱਖ-ਵੱਖ ਸੂਬਿਆਂ ਜਿੱਥੋਂ ਤੱਕ ਕਿ ਨੇਪਾਲ ’ਚ ਵੀ ਮੁਲਜ਼ਮਾਂ ਦੇ ਘਰ ’ਤੇ ਦਸਤਕ ਦਿੱਤੀ ਸੀ, ਜਿਸ ਦੇ ਬਾਅਦ ਲਗਾਤਾਰ ਕਾਰਵਾਈ ਕਰਦੇ ਹੋਏ ਦੋਵੇਂ ਮੁਲਜ਼ਮਾਂ ਨੂੰ ਬੈਂਗਲੁਰੂ ਤੋਂ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਹੁਣ ਪੰਜਾਬ ਦੇ ਇਤਿਹਾਸਕ ਕਿਲ੍ਹੇ ਬਣਨਗੇ ਸੈਰ ਸਪਾਟੇ ਦਾ ਕੇਂਦਰ, ਇਹ ਸ਼ਹਿਰ ਬਣੇਗਾ ਵੈਡਿੰਗ ਡੈਸਟੀਨੇਸ਼ਨ
ਇਸ ਸਬੰਧੀ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਨੇਪਾਲੀ ਗਿਰੋਹ ਕਈ ਸੂਬਿਆਂ ’ਚ ਸਰਗਰਮ ਹੈ। ਇਸ ਮਾਮਲੇ ’ਚ ਜ਼ਿਲ੍ਹਾ ਪੁਲਸ ਵੱਲੋਂ ਵਾਰਦਾਤ ਦੇ ਮਾਸਟਰਮਾਈਂਡ ਹਿਕਮਤ ਖੜਕਾ ਵਾਸੀ ਪਿੰਡ ਗਾਓ ਫੁਲਵਾਰੀ, ਨੇਪਾਲ ਅਤੇ ਉਸ ਦੇ ਸਾਥੀ ਧਰਮ ਰਾਜ ਬੋਹਰਾ ਵਾਸੀ ਪਿੰਡ ਧਨਗੜੀ ਨੇਪਾਲ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਦੇ ਖ਼ਿਲਾਫ਼ ਦਿੱਲੀ, ਉੱਤਰ ਪ੍ਰਦੇਸ਼ ਅਤੇ ਨੇਪਾਲ ਸਮੇਤ ਵੱਖ-ਵੱਖ ਖੇਤਰਾਂ ’ਚ ਦਰਜਨਾਂ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ- ਇਕ ਚਿੱਠੀ ਨਾਲ ਪਾਵਰਕਾਮ ਨੂੰ ਕਰੋੜਾਂ ਦਾ ਨੁਕਸਾਨ, 2 ਵਿਭਾਗਾਂ 'ਚ ਚੱਲ ਰਹੀ ਖਿੱਚੋਤਾਣ ਲੋਕਾਂ ਲਈ ਬਣੀ ਮੁਸੀਬਤ
ਉਨ੍ਹਾਂ ਨੇ ਦੱਸਿਆ ਕਿ ਉਕਤ ਵਾਰਦਾਤ ਨਾਲ ਪੀੜਤ ਪਰਿਵਾਰ ਦੇ ਮੈਂਬਰ ਦੇ ਦੋਸਤ ਮਧੂ ਸੂਦਨ ਨੇ ਦੱਸਿਆ ਕਿ ਉਨ੍ਹਾਂ ਦੇ ਦੋਸਤ ਮੁਨੀਸ਼ ਪੌਦਘਾਰ ਵਿਦੇਸ਼ ਗਏ ਹੋਏ ਸਨ। ਉਦੋਂ ਉਨ੍ਹਾਂ ਦੇ ਰਸੋਈਏ ਹਰੀਸ਼ ਰੁਕਾਇਆ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਅਤੇ ਸਫ਼ਲਤਾ ਪੂਰਬਕ ਘਰ ਦੇ ਮੈਂਬਰਾਂ ਨੂੰ ਬੇਹੋਸ਼ ਕਰ ਦਿੱਤਾ ਅਤੇ ਨਕਦੀ, ਸੋਨੇ ਦੇ ਗਹਿਣੇ ਅਤੇ ਇਕ ਲਾਇਸੈਂਸੀ ਪਿਸਤੌਲ ਲੈ ਕੇ ਭੱਜ ਗਏ ਸਨ।
ਇਹ ਵੀ ਪੜ੍ਹੋ- ਰਵੀ ਗਿੱਲ ਸੁਸਾਈਡ ਕੇਸ 'ਚ CP ਨੇ ਬਣਾਈ SIT, ਖੁੱਲ੍ਹਣਗੀਆਂ ਮਾਮਲੇ ਦੀਆਂ ਹੋਰ ਪਰਤਾਂ
ਪੁਲਸ ਨੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਨ ਤੋਂ ਬਾਅਦ ਚੋਰੀ ਕੀਤਾ ਪਿਸਟਲ, 7 ਗ੍ਰਾਮ ਅਤੇ 30-ਮਿਲੀਗ੍ਰਾਮ ਸੋਨੇ ਦੇ ਝੁਮਕੇ, ਸੋਨੇ ਦੇ ਸਿੱਕਿਆਂ ਦੀ ਤਿਕੜੀ ਅਤੇ 5,641,000 ਰੁਪਏ ਦੀ ਨਕਦੀ ਬਰਾਮਦ ਕਰ ਲਈ ਹੈ ਅਤੇ ਪੁਲਸ ਨੇ ਆਗਾਮੀ ਜਾਂਚ ਲਈ ਅਦਾਲਤ ਤੋਂ ਮੁਲਜ਼ਮਾਂ ਦਾ 10 ਦਿਨ ਦਾ ਰਿਮਾਂਡ ਹਾਸਲ ਕੀਤਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਮੂਹ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਸੜਕਾਂ ’ਤੇ ਉਤਰਣ ਦੀ ਚੇਤਾਵਨੀ, ਸਰਕਾਰ ਅੱਗੇ ਰੱਖੀ ਇਹ ਮੰਗ
NEXT STORY