ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਦੇ ਮਾਸੂਨ ਚੌਕ 'ਚ ਪਿਸਤੌਲ ਦੀ ਨੌਕ 'ਤੇ ਲੁਟੇਰਿਆਂ ਵਲੋਂ ਇਕ ਦੁਕਾਨ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜ ਲੁਟੇਰਿਆਂ ਨੇ ਇਸ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਤੇ ਗੋਲੀਆਂ ਵੀ ਚਲਾਈਆਂ, ਜਿਸ ਕਾਰਨ ਇਕ ਗੋਲੀ ਦੁਕਾਨਦਾਰ ਦੇ ਹੱਥ 'ਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਉਪਰੰਤ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਖਰਾਬ ਮੌਸਮ ਦੇ ਬਾਵਜੂਦ ਜਹਾਜ਼ਾਂ ਨੇ ਸਮੇਂ ਸਿਰ ਮਾਰੀਆਂ ਉਡਾਰੀਆਂ
NEXT STORY