ਕਲਾਨੌਰ/ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਕਲਾਨੌਰ ਦੀ ਗਊਸ਼ਾਲਾ 'ਚ ਪਸ਼ੂਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਗਊਸ਼ਾਲਾ ਵਿੱਚ ਪਿਛਲੇ ਤਿੰਨ ਦਿਨਾਂ ਦੌਰਾਨ 21 ਪਸ਼ੂਆਂ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ ਗਊ ਸੇਵਕਾਂ ਅਤੇ ਪਸ਼ੂ ਪ੍ਰੇਮੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗਊਸ਼ਾਲਾ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਗਊ ਸੇਵਕਾਂ ਵੱਲੋਂ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
ਗਊ ਸੇਵਕਾਂ ਵਰਿੰਦਰ ਕੁਮਾਰ ਦਾ ਕਹਿਣਾ ਹੈ ਕਿ ਗਊਸ਼ਾਲਾ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ, ਚਾਰੇ, ਪਾਣੀ ਅਤੇ ਇਲਾਜ ਦੇ ਪੁਖਤਾ ਪ੍ਰਬੰਧ ਹੋਣੇ ਚਾਹੀਦੇ ਹਨ, ਪਰ ਮੌਜੂਦਾ ਹਾਲਾਤ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜੇਕਰ ਸਮੇਂ ਸਿਰ ਪਸ਼ੂਆਂ ਵੱਲ ਧਿਆਨ ਦਿੱਤਾ ਜਾਂਦਾ ਤਾਂ ਇੰਨੀ ਵੱਡੀ ਗਿਣਤੀ ਵਿੱਚ ਪਸ਼ੂਆਂ ਦੀ ਮੌਤ ਨਾ ਹੁੰਦੀ।
ਇਹ ਵੀ ਪੜ੍ਹੋ- ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਗਊ ਸੇਵਕਾਂ ਨੇ ਪ੍ਰਸ਼ਾਸਨ ਨੂੰ ਤੁਰੰਤ ਗਊਸ਼ਾਲਾ ਦੇ ਹਾਲਾਤ ਸੁਧਾਰਨ, ਪਸ਼ੂਆਂ ਲਈ ਚਾਰੇ-ਪਾਣੀ ਅਤੇ ਇਲਾਜ ਦੇ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਉਹ ਨੈਸ਼ਨਲ ਹਾਈਵੇ-354 ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ। ਗਊ ਸੇਵਕਾਂ ਨੇ ਪ੍ਰਸ਼ਾਸਨ ਨੂੰ ਇਸ ਮਾਮਲੇ ’ਤੇ ਤੁਰੰਤ ਧਿਆਨ ਦੇਣ ਦਾ ਅਲਟੀਮੇਟਮ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ ਨੂੰ ਲਿੱਖੀ ਚਿੱਠੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕਿਸਾਨਾਂ ਦਾ 11 ਅਗਸਤ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ, 15 ਅਗਸਤ ਤੋਂ ਬਾਅਦ ਹੋਵੇਗੀ ਮੀਟਿੰਗ
NEXT STORY