ਤਰਨਤਾਰਨ (ਰਮਨ)-ਥਾਣਾ ਸਦਰ ਪੱਟੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 4 ਕਿਲੋ 500 ਗ੍ਰਾਮ ਪੋਸਤ, 230 ਗ੍ਰਾਮ ਅਫੀਮ ਅਤੇ 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਅਧੀਨ ਆਉਂਦੀ ਪੁਲਸ ਚੌਂਕੀ ਘਰਿਆਲਾ ਦੇ ਇੰਚਾਰਜ ਏ.ਐੱਸ.ਆਈ ਕੁਲਵਿੰਦਰਪਾਲ ਨੇ ਦੱਸਿਆ ਕਿ ਬੀਤੇ ਦਿਨ ਉਹ ਪੁਲਸ ਪਾਰਟੀ ਸਮੇਤ ਦਾਣਾ ਮੰਡੀ ਘਰਿਆਲਾ ਨਜ਼ਦੀਕ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੇ ਜਦੋਂ ਸ਼ੱਕ ਦੇ ਆਧਾਰ ’ਤੇ ਜਦੋਂ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 4.5 ਕਿਲੋ ਪੋਸਤ, 230 ਗ੍ਰਾਮ ਅਫੀਮ ਅਤੇ 1.40 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਹਰਪਾਲ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਜੋਧ ਸਿੰਘ ਵਾਲਾ ਦੇ ਤੌਰ ’ਤੇ ਹੋਈ। ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਦੁਕਾਨ 'ਤੇ ਬੈਠੇ 2 ਭਰਾਵਾਂ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਹਮਲਾ, ਦੋ ਗ੍ਰਿਫ਼ਤਾਰ
NEXT STORY