ਅੰਮ੍ਰਿਤਸਰ (ਇੰਦਰਜੀਤ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਨੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਆਪਣੀ ਸ਼ਿਕਾਇਤ ਵਿਚ ਦੋਸ਼ ਲਗਾਇਆ ਸੀ ਕਿ ਉਕਤ ਪਟਵਾਰੀ ਨੇ ਉਸ ਦੇ ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ, ਜਿਸ ਨੂੰ ਮਾਲ ਰਿਕਾਰਡ ਵਿਚ ਅਸਲ ਕਰਜ਼ਾ 9 ਲੱਖ ਰੁਪਏ ਦੀ ਬਜਾਏ ਗਲਤੀ ਨਾਲ 90 ਲੱਖ ਰੁਪਏ ਲਿਖਿਆ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇਕ ਜਾਲ ਵਿਛਾਇਆ, ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਸ਼ੋਪੁਰ ਛੰਭ ਤੋਂ ਪ੍ਰਵਾਸੀ ਪੰਛੀ ਸਮੇਂ ਤੋਂ ਪਹਿਲਾਂ ਹੀ ਜਾਣ ਲੱਗੇ, ਵੀਰਾਨ ਹੋ ਜਾਵੇਗਾ ਇਹ ਛੰਭ
NEXT STORY