ਗੁਰਦਾਸਪੁਰ (ਹਰਮਨ)-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ’ਚ ਖਰੀਦ ਕੀਤੇ ਝੋਨੇ ਦੀ ਮਿਥੇ ਸਮੇਂ ’ਚ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 8 ਕਰੋੜ 46 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ’ਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਨਾ ਸਾੜੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ।
ਇਹ ਵੀ ਪੜ੍ਹੋ- ਭਲਕੇ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 3128 ਮੀਟਰਕ ਟਨ, ਮਾਰਕਫੈੱਡ ਵਲੋਂ 2661 ਮੀਟਰਕ ਟਨ, ਪਨਸਪ ਵਲੋਂ 2141 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 1434 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਜ਼ਿਲੇ ਭਰ ਦੀਆਂ ਮੰਡੀਆਂ ’ਚ ਬੀਤੀ ਦੇਰ ਸ਼ਾਮ ਤੱਕ ਸਰਕਾਰੀ ਖਰੀਦ ਏਜੰਸੀਆਂ ਵਲੋਂ 9364 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ।
ਇਹ ਵੀ ਪੜ੍ਹੋ- ਤਰਨਤਾਰਨ ਵਿਖੇ 252 ਪਿੰਡਾਂ 'ਚ ਹੋਵੇਗੀ ਪੰਚਾਇਤੀ ਚੋਣ, ਸਖ਼ਤ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਖੇਤਰ ’ਚ ਹੜ੍ਹਾਂ ਤੋਂ ਸੁਰੱਖਿਆ ਲਈ ਖਰਚੇ ਜਾਣਗੇ 35 ਕਰੋੜ ਤੋਂ ਵੱਧ ਰੁਪਏ : ਧਾਲੀਵਾਲ
NEXT STORY