ਗੁਰਦਾਸਪੁਰ (ਹਰਮਨ)- ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਖ਼ਰੀਦ ਕੀਤੀ ਫ਼ਸਲ ਦੀ ਚੁਕਾਈ ਦਾ ਕੰਮ ਵੀ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਲਰ ਮਾਲਕਾਂ ਵਲੋਂ ਖਰੀਦ ਏਜੰਸੀਆਂ ਨਾਲ ਐਗਰੀਮੈਂਟ ਕੀਤੇ ਜਾ ਰਹੇ ਹਨ ਅਤੇ ਝੋਨੇ ਦੀ ਖ਼ਰੀਦ ਕਰਨ ਤੋਂ ਬਾਅਦ ਚੁਕਾਈ ਵੀ ਚੱਲ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਲਿਆਉਣ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪਤੀ ਦਾ ਖੌਫਨਾਕ ਕਾਰਾ, ਦਿਵਿਆਂਗ ਪੁੱਤਰ ਕਾਰਨ ਪਤਨੀ ਨੂੰ ਦਿੱਤੀ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਸਮੂਹ ਧਿਰਾਂ ਦੇ ਸਹਿਯੋਗ ਨਾਲ ਮੰਡੀਆਂ ਵਿਚ ਫ਼ਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਵਿੱਚ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਤ ਸਮੇਂ ਫ਼ਸਲ ਦੀ ਕਟਾਈ ਨਾ ਕਰਨ। ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਂਦੀ ਜਾਵੇ। ਝੋਨੇ ਦੀ ਕਟਾਈ ਕਰਨ ਤੋਂ ਬਾਅਦ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਪਰਾਲੀ/ਨਾੜ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਗੱਲ ਕਰਦਿਆਂ ਸੁਖਜਿੰਦਰ ਸਿੰਘ, ਡੀ. ਐੱਫ਼. ਐੱਸ. ਸੀ. ਨੇ ਦੱਸਿਆ ਕਿ ਪਨਗਰੇਨ ਵਲੋਂ 1053 ਮੀਟਰਕ ਟਨ, ਮਾਰਕਫੈੱਡ ਵਲੋਂ 581, ਪਨਸਪ ਵਲੋਂ 370 ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 205 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 11 ਅਕਤੂਬਰ ਤੱਕ 2200 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਫ਼ਿਲਮ ‘ਪੰਜਾਬ 95’ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਵਿਸ਼ੇਸ਼ ਹੁਕਮ ਕੀਤੇ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਪਤੀ ਦਾ ਖੌਫਨਾਕ ਕਾਰਾ, ਦਿਵਿਆਂਗ ਪੁੱਤਰ ਕਾਰਨ ਪਤਨੀ ਨੂੰ ਦਿੱਤੀ ਦਰਦਨਾਕ ਮੌਤ
NEXT STORY