ਬਟਾਲਾ(ਬੇਰੀ) : ਸਿਵਲ ਲਾਈਨ ਥਾਣਾ ਪੁਲਸ ਨੇ ਡਿਊਟੀ ਦੌਰਾਨ ਪੀ. ਸੀ. ਆਰ. ਮੁਲਾਜ਼ਮਾਂ ’ਤੇ ਕਿਰਚ ਨਾਲ ਹਮਲਾ ਕਰਨ ਅਤੇ ਇਕ ਕਰਮਚਾਰੀ ਦੀ ਵਰਦੀ ਪਾੜਨ ਵਾਲੇ ਵਿਅਕਤੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਮਿਤੀ 24-25 ਜੂਨ ਦੀ ਦਰਮਿਆਨੀ ਰਾਤ ਨੂੰ ਜਦੋਂ ਪੀ. ਸੀ. ਆਰ. ਮੁਲਾਜ਼ਮ ਏ. ਐੱਸ. ਆਈ. ਹਰਜਿੰਦਰ ਸਿੰਘ ਅਤੇ ਏ. ਐੱਸ. ਆਈ. ਰਮਨ ਕੁਮਾਰ ਪਿੰਡ ’ਚ ਗਸ਼ਤ ਕਰ ਰਹੇ ਸਨ ਕਿ ਜਦੋਂ ਉਹ ਗੌਂਸਪੁਰਾ ਗੁਰਦੁਆਰਾ ਸਾਹਿਬ ਦੀ ਗਲੀ ਨੇੜੇ ਪੁੱਜੇ ਤਾਂ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ 3 ਵਿਅਕਤੀਆਂ ਨੂੰ ਰੋਕਿਆ।
ਇਹ ਵੀ ਪੜ੍ਹੋ-SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਕ ਵਿਅਕਤੀ ਨੇ ਪੀ. ਸੀ. ਆਰ. ਮੁਲਾਜ਼ਮਾਂ ਨੂੰ ਜਾਨੋ ਮਾਰਨ ਦੀ ਨੀਅਤ ਨਾਲ ਉਨ੍ਹਾਂ ’ਤੇ ਕਿਰਚ ਨਾਲ ਹਮਲਾ ਕਰ ਦਿੱਤਾ ਪਰ ਕਿਸੇ ਤਰ੍ਹਾਂ ਉਕਤ ਮੁਲਾਜ਼ਮਾਂ ਦਾ ਬਚਾਅ ਹੋ ਗਿਆ, ਜਦਕਿ ਇਸ ਤੋਂ ਬਾਅਦ ਉਕਤ ਵਿਅਕਤੀ ਏ. ਐੱਸ. ਆਈ. ਰਮਨ ਕੁਮਾਰ ਦੀ ਵਰਦੀ ਪਾੜ ਦਿੱਤੀ ਅਤੇ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ
ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਏ. ਐੱਸ. ਆਈ. ਹਰਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਇਕ ਪਛਾਤੇ ਅਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਪੀ. ਸੀ. ਆਰ. ਮੁਲਾਜ਼ਮਾਂ ’ਤੇ ਕਿਰਚ ਨਾਲ ਹਮਲਾ ਕਰਨ ਵਾਲੇ ਵਿਅਕਤੀ ਚਰਨਜੀਤ ਵਾਸੀ ਬਟਾਲਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਚੋਣ ਲੜ ਚੁਕੇ ਉਮੀਦਵਾਰ ਜਮ੍ਹਾ ਕਰਵਾਉਣਗੇ ਆਪਣੇ ਚੋਣ ਖਰਚਾ ਰਜਿਸਟਰ
NEXT STORY