ਕਲਾਨੌਰ (ਹਰਜਿੰਦਰ ਸਿੰਘ ਗੋਰਾਇਆ)- ਸੜਕ 'ਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਤੇਜ਼ ਰਫ਼ਤਾਰ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਜਾਂਚ ਅਧਿਕਾਰੀ ਚੈਚਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਰੋਹਿਤ ਖੁੱਲਰ ਵਾਸੀ ਮੁਹੱਲਾ ਢੱਕੀ, ਕਲਾਨੌਰ ਨੇ ਕਿਹਾ ਕਿ ਉਸ ਦੇ ਪਿਤਾ ਸੁਰਜੀਤ ਸਿੰਘ ਆਪਣੇ ਇਕ ਰਿਸ਼ਤੇਦਾਰ ਨੂੰ ਮਿਲ ਕੇ ਪੈਦਲ ਆਪਣੇ ਘਰ ਵਾਪਸ ਜਾ ਰਹੇ ਸਨ। ਜਦੋਂ ਉਹ ਕਲਾਨੌਰ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਇਕ ਸਵਿਫਟ ਡਿਜਾਇਰ ਕਾਰ ਤੇਜ਼ ਰਫ਼ਤਾਰ ਨਾਲ ਆਈ। ਕਾਰ ਚਾਲਕ ਨੇ ਲਾਪਰਵਾਹੀ ਨਾਲ ਅਤੇ ਗਲਤ ਸਾਈਡ ਤੋਂ ਕਾਰ ਸੁਰਜੀਤ ਸਿੰਘ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਸੁਰਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਸੂਬਾ ਸਿੰਘ ਵਾਸੀ ਰਹੀਮਾਬਾਦ, ਥਾਣਾ ਕੋਟਲੀ ਸੂਰਤ ਮੱਲੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰੂ ਘਰਾਂ ’ਚ ਸੰਗਤ ਦੀ ਸੁਰੱਖਿਆ ਹਰ ਹਾਲ ਯਕੀਨੀ ਬਣਾਈ ਜਾਵੇ : ਜਥੇਦਾਰ ਗੜਗੱਜ
NEXT STORY