ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਮਲੇਸ਼ੀਆ ਦੇ ਪੇਨਾਂਗ ਸੂਬੇ ਵਿੱਚ ਸਥਿਤ ‘ਵੱਡਾ ਗੁਰਦੁਆਰਾ ਸਾਹਿਬ’ ਦੀ ਸਥਾਪਨਾ ਦੀ 125ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਦੌਰਾਨ ਇਸ ਗੁਰੂ ਘਰ ਦੀ ਹੂਬਹੂ ਪੁਰਾਤਨ ਦਿੱਖ ਬਹਾਲ ਰੱਖਦਿਆਂ ਸੇਵਾ ਸੰਭਾਲ ਮੁਕੰਮਲ ਹੋਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ। ਪੇਨਾਂਗ ਸੂਬੇ ਦੇ ਡਿਪਟੀ ਮੁੱਖ ਮੰਤਰੀ- ਜਗਦੀਪ ਸਿੰਘ ਦਿਓ ਅਤੇ ਵੱਡਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸੱਦੇ ਉੱਤੇ ਮਲੇਸ਼ੀਆ ਪੁੱਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤ ਵੇਲੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸੁਖਾਸਨ ਅਸਥਾਨ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰੂ ਘਰ ਦੇ ਦਰਬਾਰ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਸੁਭਾਇਮਾਨ ਕਰਨ ਮੌਕੇ ਚੌਰ ਸਾਹਿਬ ਦੀ ਸੇਵਾ ਅਤੇ ਉਪਰੰਤ ਪਾਵਨ ਬੀੜ ਨੂੰ ਪਾਲਕੀ ਸਾਹਿਬ ਵਿਖੇ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ ਅਰਦਾਸ ਬੇਨਤੀ ਕਰਕੇ ਦਰਬਾਰ ਦੀ ਮਰਯਾਦਾ ਆਰੰਭ ਕਰਨ ਦੀ ਆਗਿਆ ਲਈ। ਉਪਰੰਤ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਪ੍ਰਕਾਸ਼ ਕਰਨ ਦੀ ਸੇਵਾ ਨਿਭਾਈ ਅਤੇ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ।
ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ
ਇਸ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੇਨਾਂਗ ਦੀ ਸੂਬਾ ਸਰਕਾਰ ਵੱਲੋਂ ਸਾਂਝੇ ਤੌਰ ਗੁਰੂ ਘਰ ਦੇ ਵਿਹੜੇ ਵਿੱਚ ਵੱਡਾ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰਸਮੀ ਤੌਰ ਉੱਤੇ ਮੁੜ-ਆਰੰਭ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਇਸ ਮੌਕੇ ਮਲੇਸ਼ੀਆ ਸਰਕਾਰ ਦੇ ਕੇਂਦਰੀ ਮੰਤਰੀ ਯਾਈ.ਬੀ. ਸਟੀਵਨ ਸਿਮ, ਪੇਨਾਂਗ ਦੇ ਉਪ ਮੁੱਖ ਮੰਤਰੀ ਯਾਈ.ਬੀ. ਜਗਦੀਪ ਸਿੰਘ ਦਿਓ, ਮਲੇਸ਼ੀਆ ਦੇ ਬੂਕਿਟ ਗਹਲੂਗੋਰ ਤੋਂ ਸਾਂਸਦ ਰਾਮਕਰਪਾਲ ਸਿੰਘ ਦਿਓ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ, ਮਲੇਸ਼ੀਆ ਅੰਦਰ ਭਾਰਤੀ ਹਾਈ ਕਮਿਸ਼ਨਰ ਸੋਮਨਾਥ ਘੋਸ਼, ਵੱਡਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੋਂ ਪ੍ਰਮੁੱਖ ਆਗੂ ਬੀਬੀ ਗੁਰਮੀਤ ਕੌਰ ਤੇ ਪ੍ਰਧਾਨ ਸੰਤੋਖ ਸਿੰਘ, ਗੁਰਦੁਆਰਾ ਸੇਵਾ ਸੰਭਾਲ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਦੁਲਕੂ, ਕੋ-ਚੇਅਰਮੈਨ ਮਲਕੀਤ ਸਿੰਘ, ਸੋਢੀ ਵਿਕਰਮ ਸਿੰਘ ਦਿੱਲੀ, ਪੇਨਾਂਗ-ਪੰਜਾਬ ਕੌਰੀਡੋਰ ਦੇ ਸੰਸਥਾਪਕ ਡਾ. ਬੀ.ਐੱਸ. ਬੈਂਸ ਤੇ ਕਈ ਹੋਰ ਸ਼ਖਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਮਲੇਸ਼ੀਆ ਦੇ ਪੇਨਾਂਗ ਵਿੱਚ ਸਥਿਤ ਸਿੱਖ ਵਿਰਾਸਤ ਵੱਡਾ ਗੁਰਦੁਆਰਾ ਸਾਹਿਬ ਨੂੰ ਹੂਬਹੂ ਸੰਭਾਲਣ ਦਾ ਕਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਜਿੱਥੇ ਜਿੱਥੇ ਵੀ ਸਿੱਖ ਵਿਰਾਸਤ ਮੌਜੂਦ ਹੈ ਉਸ ਨੂੰ ਉੱਥੇ ਮਾਹਰਾਂ ਦੀ ਦੇਖ-ਰੇਖ ਵਿੱਚ ਸੰਭਾਲਣ ਦਾ ਕੰਮ ਐਵੇਂ ਹੀ ਕੀਤਾ ਜਾਵੇ ਜਿਵੇਂ ਪੇਨਾਂਗ ਵਿਖੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਆਲਾ ਲਮਪੁਰ ਵਿਖੇ ਸਥਿਤ ਇੱਥੋਂ ਦੀ ਰਾਸ਼ਟਰੀ ਯਾਦਗਾਰ ਉੱਤੇ ਉਨ੍ਹਾਂ ਸਿੱਖਾਂ ਦੇ ਨਾਮ ਅੱਜ ਵੀ ਦਰਜ ਹਨ, ਜਿਨ੍ਹਾਂ ਨੇ ਇਸ ਦੇਸ਼ ਦੀ ਅਜ਼ਾਦੀ ਲਈ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੇਨਾਂਗ ਸਥਿਤ ਵੱਡਾ ਗੁਰਦੁਆਰਾ ਸਾਹਿਬ ਨੂੰ ਮਲੇਸ਼ੀਆ ਅੰਦਰ ਸਿੱਖ ਵਿਰਾਸਤ ਦਾ ਦਰਜਾ ਪ੍ਰਾਪਤ ਹੈ, ਇਹ ਗੁਰੂ ਘਰ 125 ਸਾਲ ਪਹਿਲਾਂ ਸੰਨ 1901 ਵਿੱਚ ਸਥਾਪਤ ਕੀਤਾ ਗਿਆ ਸੀ, ਜੋ ਦਰਸਾਉਂਦਾ ਹੈ ਕਿ ਸਿੱਖਾਂ ਨੇ ਕਿੰਨਾ ਚਿਰ ਪਹਿਲਾਂ ਮਲੇਸ਼ੀਆ ਆ ਕੇ ਮਿਹਨਤ ਕਰਨੀ ਸ਼ੁਰੂ ਕੀਤੀ ਤੇ ਗੁਰੂ ਘਰ ਕਾਇਮ ਕਰਕੇ ਸੰਗਤ ਜੋੜੀ।
ਇਹ ਵੀ ਪੜ੍ਹੋ- RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਨੂੰ ਨੌਜਵਾਨਾਂ ਪੀੜ੍ਹੀ ਤੇ ਬੱਚਿਆਂ ਨੂੰ ਗੁਰਮੁਖੀ ਪੰਜਾਬੀ ਸਿਖਾਉਣ ਲਈ ਉਪਰਾਲੇ ਕਰਨ ਲਈ ਆਖਿਆ ਤਾਂ ਜੋ ਉਹ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸੁਖਾਲੇ ਜੁੜ ਸਕਣ। ਉਨ੍ਹਾਂ ਮਲੇਸ਼ੀਆ ਦੀ ਸਿੱਖ ਸੰਗਤ ਨੂੰ ਆਪਣੇ ਮੂਲ ਪੰਜਾਬ ਨਾਲ ਜੁੜੇ ਰਹਿਣ ਅਤੇ ਬੱਚਿਆਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਜ਼ਰੂਰ ਕਰਵਾਉਣ ਲਈ ਪ੍ਰੇਰਿਤ ਕੀਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਲੇਸ਼ੀਆ ਦੀ ਸਿੱਖ ਸੰਗਤ ਸੁਚੇਤ ਰਹੇ ਤੇ ਇਹ ਉਨ੍ਹਾਂ ਦਾ ਫਰਜ਼ ਹੈ ਕਿ ਇੱਥੇ ਸਿੱਖਾਂ ਦਾ ਜੋ ਯੋਗਦਾਨ ਹੈ ਉਹ ਹਮੇਸ਼ਾ ਦਰਜ ਰਹੇ ਅਤੇ ਅਗਾਂਹ ਵੀ ਚੜ੍ਹਦੀ ਕਲਾ ਨਾਲ ਸੇਵਾਵਾਂ ਨਿਭਾਈਆਂ ਜਾਣ। ਉਨ੍ਹਾਂ ਕਿਹਾ ਕਿ ਜੋ ਵੀ ਸਿੱਖ ਤੇ ਪੰਜਾਬੀ ਇੱਥੇ ਕੰਮ ਕਰਨ ਲਈ ਆਉਂਦੇ ਹਨ ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਨਸ਼ੇ ਵਾਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਗ੍ਰਿਫਤਾਰ
NEXT STORY